19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਬਜ਼ੀਆਂ ਦੀ ਸੁਰੱਖਿਅਤ ਖੇਤੀ ਤੇ ਨਰਸਰੀ ਉਤਪਾਦਨ ਸੰਬੰਧੀ ਸਿਖਲਾਈ ਕੋਰਸ <br/>

ਅਜੀਤ ਡੈਸਕ 04-11-2025
ਮਾਹਿਲਪੁਰ, 3 ਨਵੰਬਰ (ਰਜਿੰਦਰ ਸਿੰਘ)-ਕਿ੍ਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਅਤੇ ਨਰਸਰੀ ਉਤਪਾਦਨ ਸਬੰਧੀ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ | ਸਿਖਲਾਈ ਦੀ ਸ਼ੁਰੂਆਤ ਵਿਚ ਡਾ.ਮਨਿੰਦਰ ਸਿੰਘ ਬੌਂਸ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਸਿੱਖਿਆਰਥੀਆਂ ਨੂੰ ਕੇ.ਵੀ.ਕੇ. ਦੇ ਮੁੱਖ ਉਦੇਸ਼ਾਂ ਬਾਰੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਨੂੰ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਤੇ ਨਰਸਰੀ ਉਤਪਾਦਨ ਦੇ ਧੰਦੇ ਨੂੰ ਆਮਦਨ ਪੈਦਾ ਕਰਨ ਤੇ ਰੁਜ਼ਗਾਰ ਸਿਰਜਣ ਦੇ ਸਾਧਨ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ ਤੇ ਇਸ ਕੇਂਦਰ ਦੁਆਰਾ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ | ਸਹਾਇਕ ਪ੍ਰੋਫੈਸਰ ਡਾ. ਕਰਮਵੀਰ ਸਿੰਘ ਗਰਚਾ ਨੇ ਸਬਜ਼ੀਆਂ ਦੇ ਨਰਸਰੀ ਉਤਪਾਦਨ, ਜਗ੍ਹਾ ਦੀ ਚੋਣ, ਜ਼ਮੀਨ ਦੀ ਤਿਆਰੀ, ਬੀਜ ਤੇ ਮਿੱਟੀ ਦੀ ਸੋਧ ਤੇ ਪੌਦ ਸੁਰੱਖਿਆ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਪੌਲੀ ਹਾਊਸ ਢਾਂਚੇ ਅਤੇ ਸੁਰੱਖਿਅਤ ਹਾਲਾਤ 'ਚ ਸਬਜ਼ੀਆਂ ਦੀ ਕਾਸ਼ਤ ਦੇ ਵੱਖ-ਵੱਖ ਪਹਿਲੂਆਂ ਬਾਰੇ ਵੀ ਜਾਣਕਾਰੀ ਦਿੱਤੀ |

ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਭਗਤ ਨਾਮਦੇਵ ਦੀ ਜੈਅੰਤੀ ਮਨਾਈ <br/> ਅਗਲੀ ਖ਼ਬਰ ਖ਼ਾਲਸਾ ਸਕੂਲ ਗੜ੍ਹਦੀਵਾਲਾ ਵਿਖੇ ਗੁਰਬਾਣੀ ਕੰਠ ਤੇ ਦਸਤਾਰ ਸਜਾਓ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।