19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸੇਂਟ ਸੋਲਜਰ ਸਕੂਲ 'ਚ ਭਗਤ ਨਾਮਦੇਵ ਦੀ ਜੈਅੰਤੀ ਮਨਾਈ <br/>

ਅਜੀਤ ਡੈਸਕ 04-11-2025
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਭਗਤ ਨਾਮਦੇਵ ਜੀ ਦੀ ਜੈਅੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਦਿਹਾੜੇ ਨੂੰ ਮਨਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਭਗਤੀ ਲਹਿਰ ਦੇ ਸੰਤਾਂ ਦੇ ਮਹਾਨ ਜੀਵਨ ਤੇ ਵਿਚਾਰਾਂ ਤੋਂ ਜਾਣੂ ਕਰਵਾਉਣਾ ਸੀ | ਇਸ ਮੌਕੇ ਭਗਤ ਨਾਮਦੇਵ ਜੀ ਦੀ ਤਸਵੀਰ 'ਤੇ ਫੁੱਲਮਾਲਾਵਾਂ ਭੇਟ ਕਰਦੇ ਹੋਏ ਸਕੂਲ ਦੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਭਗਤ ਨਾਮਦੇਵ ਜੀ (1270 ਈ.-1350 ਈ.) ਭਾਰਤ ਦੇ ਮਹਾਨ ਸੰਤਾਂ, ਕਵੀਆਂ ਤੇ ਭਗਤਾਂ 'ਚੋਂ ਇੱਕ ਸਨ | ਉਨ੍ਹਾਂ ਦੀਆਂ ਰਚਨਾਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਸ਼ਾਮਿਲ ਹਨ | ਪਿ੍ੰਸੀਪਲ ਗਗਨਦੀਪ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਭਗਤ ਨਾਮਦੇਵ ਜੀ ਵੱਲੋਂ ਦਿਖਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਮੁਕੇਰੀਆਂ ਕਾਰਜਕਰਨੀ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਤੇ ਨਰਸਰੀ ਉਤਪਾਦਨ ਸੰਬੰਧੀ ਸਿਖਲਾਈ ਕੋਰਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।