ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਵਿਸ਼ਾਲ ਨਗਰ ਕੀਰਤਨ ਸਮੂਹ ਸਭਾਵਾਂ, ਸੁਸਾਇਟੀਆਂ, ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼ੋ੍ਰਮਣੀ ਕਮੇਟੀ ਤੇ ਗੁਰਦੁਆਰਾ ਸਿੰਘ ਸਭਾ ਦੇ ਨਿਰਦੇਸ਼ਾਂ ਤਹਿਤ ਸਜਾਇਆ ਗਿਆ | ਇਹ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਜੋ ਘੰਟਾ ਘਰ, ਸਬਜ਼ੀ ਮੰਡੀ, ਕਮਾਲਪੁਰ ਚੌਂਕ, ਸਰਕਾਰੀ ਕਾਲਜ ਚੌਂਕ, ਸੁਤੈਹਰੀ ਚੌਂਕ, ਸੈਸ਼ਨ ਚੌਂਕ ਆਦਿ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਸੰਗਤਾਂ ਵਲੋਂ ਵੱਖ-ਵੱਖ ਸਥਾਨਾਂ 'ਤੇ ਸੁੰਦਰ ਗੇਟ ਬਣਾ ਕੇ ਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ ਸਨ | ਨਗਰ ਕੀਰਤਨ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਮਨੋਹਰ ਕਥਾ-ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਇਆ | ਇਸ ਮੌਕੇ ਪ੍ਰਚਾਰਕਾਂ ਤੇ ਬੁਲਾਰਿਆਂ ਨੇ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਨਗਰ ਕੀਰਤਨ ਦੌਰਾਨ ਪ੍ਰਬੰਧਕਾਂ ਵਲੋਂ ਸੰਤ-ਮਹਾਂਪੁਰਸ਼ਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਗੱਤਕਾ ਪਾਰਟੀ ਵਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ | ਇਸ ਮੌਕੇ ਸੰਤ ਤਰਲੋਚਨ ਸਿੰਘ ਡੇਰਾ ਵਿਰੱਕਤਾਂ, ਅਵਤਾਰ ਸਿੰਘ ਲਾਇਲ, ਭਾਈ ਪਰਮਜੀਤ ਸਿੰਘ ਅਖੰਡ ਕੀਰਤਨੀ ਜਥਾ, ਕੁਲਵੰਤ ਸਿੰਘ ਸੈਣੀ, ਸਤਵਿੰਦਰ ਸਿੰਘ ਆਹਲੂਵਾਲੀਆ, ਬਲਰਾਜ ਸਿੰਘ ਚੌਹਾਨ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਗੜ੍ਹਸ਼ੰਕਰ, (ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਉਪਰੰਤ ਜੈਕਾਰਿਆਂ ਦੀ ਗੰੂਜ ਵਿਚ ਹੋਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਨਹਿਰੀ ਰੰਗੀ ਸੁੰਦਰ ਪਾਲਕੀ ਸਾਹਿਬ ਅੱਗੇ ਨਗਰ ਕੀਰਤਨ ਦੀ ਅਗਵਾਈ ਪੰਜਾਂ ਪਿਆਰਿਆਂ ਵਲੋਂ ਕੀਤੀ ਗਈ | ਨਗਰ ਕੀਰਤਨ ਦੌਰਾਨ ਬੀਬੀਆਂ ਦੇ ਵੱਖ-ਵੱਖ ਜਥਿਆਂ ਵਲੋਂ ਸ਼ਬਦ ਕੀਰਤਨ ਦੁਆਰਾ ਹਾਜ਼ਰੀ ਲਵਾਈ ਗਈ ਤੇ ਵੱਖ-ਵੱਖ ਪੜਾਵਾਂ ਦੌਰਾਨ ਢਾਡੀ ਰਾਜਵਿੰਦਰ ਸਿੰਘ ਗੁੱਲਪੁਰ ਦੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਗਾ ਕੇ ਨਿਹਾਲ ਕੀਤਾ | ਸਕੂਲ ਵਿਦਿਆਰਥੀਆਂ ਦੇ ਬੈਂਡ ਤੇ ਬੈਂਡ ਪਾਰਟੀ ਨੇ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਇਆ | ਇਸ ਦੌਰਾਨ ਹੁਸ਼ਿਆਰਪੁਰ ਰੋਡ, ਦਾਣਾ ਮੰਡੀ, ਪੈਂਸਰੀਆਂ ਮੁਹੱਲਾ, ਸ੍ਰੀ ਅਨੰਦਪੁਰ ਸਾਹਿਬ ਚੌਂਕ ਆਦਿ ਵੱਖ-ਵੱਖ ਥਾਵਾਂ 'ਤੇ ਅਤੁੱਟ ਲੰਗਰ ਵਰਤਾਏ ਗਏ | ਨਗਰ ਕੀਰਤਨ ਵਿਚ ਖ਼ਾਲਸਾ ਕਾਲਜ ਗੜ੍ਹਸ਼ੰਕਰ, ਦੋਆਬਾ ਪਬਲਿਕ ਸਕੂਲ ਪਾਰੋਵਾਲ ਤੇ ਹੋਰ ਸਕੂਲਾਂ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਗਤਕਾ ਪਾਰਟੀ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ | ਨਗਰ ਕੀਰਤਨ ਦੌਰਾਨ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਅੰਤਿ੍ੰਗ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਬਲਵੀਰ ਸਿੰਘ ਚੰਗਿਆੜਾ, ਰਾਜਿੰਦਰ ਸਿੰਘ ਸ਼ੂਕਾ ਸਾਬਕਾ ਪ੍ਰਧਾਨ ਨਗਰ ਕੌਂਸਲ, ਡਾ. ਹਰਵਿੰਦਰ ਸਿੰਘ ਬਾਠ, ਸੋਮ ਨਾਥ ਬੰਗੜ, ਤਰਲੋਕ ਸਿੰਘ ਅਰੋੜਾ, ਅੰਮਿ੍ਤਪਾਲ ਸਿੰਘ, ਅਮਨਦੀਪ ਸਿੰਘ ਬੈਂਸ, ਜੇ.ਪੀ. ਸਿੰਘ, ਮਨਜੀਤ ਸਿੰਘ ਭੁੱਲਰ, ਮਹਿੰਦਰ ਸਿੰਘ, ਤਰਲੋਕ ਸਿੰਘ ਨਾਗਪਾਲ, ਬੂਟਾ ਸਿੰਘ ਪੁਰੇਵਾਲ, ਬਲਵਿੰਦਰ ਸਿੰਘ ਗੜ੍ਹਸ਼ੰਕਰੀ, ਪਿ੍ੰਸੀਪਲ ਡਾ. ਅਮਨਦੀਪ ਹੀਰਾ, ਇੰਜ. ਪਰਵਿੰਦਰ ਸਿੰਘ, ਧਰਮਜੀਤ ਸਿੰਘ ਰਾਜਾ, ਅਨੂਪ ਸਿੰਘ ਭੱਦਰੂ, ਜਸਪਾਲ ਸਿੰਘ ਮਹਿਤਾਬਪੁਰ, ਨਿਰਮਲ ਸਿੰਘ, ਅਵਤਾਰ ਸਿੰਘ, ਸੁਖਮਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |
ਵੁੱਡਲੈਂਡ ਓਵਰਸੀਜ਼ ਸਕੂਲ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਇਹ ਸਮਾਗਮ ਨਾ ਸਿਰਫ਼ ਇਕ ਧਾਰਮਿਕ ਸਮਾਗਮ ਸੀ ਸਗੋਂ ਅਧਿਆਤਮਿਕ ਚੇਤਨਾ, ਨੈਤਿਕ ਕਦਰਾਂ-ਕੀਮਤਾਂ ਤੇ ਮਨੁੱਖੀ ਆਦਰਸ਼ਾਂ ਦਾ ਇੱਕ ਜੀਵਤ ਰੂਪ ਵੀ ਸੀ | ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਪ੍ਰਮਾਤਮਾ ਇੱਕ ਹੈ ਅਤੇ ਮਨੁੱਖਤਾ ਹੀ ਸੱਚਾ ਧਰਮ ਹੈ, 'ਤੇ ਇਕ ਛੋਟਾ ਜਿਹਾ ਨਾਟਕ ਪੇਸ਼ ਕੀਤਾ ਅਤੇ ਸ਼ਬਦ ਗਾਇਨ ਰਾਹੀਂ, ਉਨ੍ਹਾਂ ਨੇ ਇਹ ਸੰਦੇਸ਼ ਦਿੱਤਾ ਕਿ ਸਾਰੇ ਧਰਮਾਂ ਦਾ ਸਾਰ ਪਿਆਰ, ਦਇਆ ਤੇ ਭਾਈਚਾਰਾ ਹੈ | ਬੱਚਿਆਂ ਦੇ ਰੂਹਾਨੀ ਅਦਾਕਾਰੀ ਅਤੇ ਗਾਇਨ ਨੇ ਸਾਰਿਆਂ ਦੇ ਦਿਲ ਨੂੰ ਛੂਹ ਲਿਆ | ਇਸ ਤੋਂ ਬਾਅਦ ਸਕੂਲ ਕੈਂਪਸ ਆਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਨਾਲ ਭਰ ਗਿਆ | ਇਸ ਮੌਕੇ ਸਕੂਲ ਦੀ ਚੇਅਰਪਰਸਨ ਤਿ੍ਲੋਚਨ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਦੁਨੀਆ ਨੂੰ ਸਮਾਨਤਾ, ਸਹਿਣਸ਼ੀਲਤਾ ਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਸਦੀਵੀ ਸੰਦੇਸ਼ ਦਿੱਤਾ | ਉਨ੍ਹਾਂ ਵਿਦਿਆਰਥੀਆਂ ਨੂੰ ਹੰਕਾਰ, ਲਾਲਚ ਅਤੇ ਈਰਖਾ ਵਰਗੀਆਂ ਬੁਰਾਈਆਂ ਤੋਂ ਬਚਣ ਅਤੇ ਜੀਵਨ ਵਿਚ ਸਾਦਗੀ ਅਤੇ ਨਿਮਰਤਾ ਅਪਣਾਉਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸਕੂਲ ਦੇ ਮੈਨੇਜਿੰਗ ਟਰੱਸਟੀ ਮਨਦੀਪ ਸਿੰਘ ਗਿੱਲ ਨੇ ਸਾਰਿਆਂ ਨੂੰ ਗੁਰੂ ਪੁਰਬ ਦੀ ਵਧਾਈ ਦਿੱਤੀ | ਸਕੂਲ ਦੇ ਡੀਨ ਡਾ. ਸਿਮਰਜੀਤ ਕੌਰ ਨੇ ਇਸ ਮੌਕੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਵਿਦਿਆਰਥੀਆਂ ਵਿਚ ਧਾਰਮਿਕ ਭਾਵਨਾਵਾਂ ਜਗਾਉਂਦੇ ਹਨ ਬਲਕਿ ਉਨ੍ਹਾਂ ਨੂੰ ਸਦਭਾਵਨਾ ਸਹਿਯੋਗ ਅਤੇ ਸਮਾਜ ਸੇਵਾ ਵੱਲ ਵੀ ਲੈ ਜਾਂਦੇ ਹਨ | ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਮਨੁੱਖਤਾ ਦੇ ਸਾਂਝੇ ਕਲਿਆਣ ਨੂੰ ਦਰਸਾਉਂਦਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਸਿਰਫ਼ ਗਿਆਨ ਪ੍ਰਾਪਤ ਕਰਨਾ ਨਹੀਂ ਹੈ, ਸਗੋਂ ਚਰਿੱਤਰ ਨਿਰਮਾਣ ਤੇ ਮਨੁੱਖਤਾ ਦਾ ਵਿਕਾਸ ਹੈ |
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਠੱਕਰਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਆਰੰਭ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਗਿਆਨੀ ਜਸਦੀਪ ਸਿੰਘ ਨਾਗਰਾ, ਢਾਡੀ ਸੁਰਿੰਦਰ ਸਿੰਘ ਅਨੰਦਪੁਰ ਸਾਹਿਬ, ਢਾਡੀ ਪਰਮਜੀਤ ਸਿੰਘ ਨਿਕੂਵਾਲ, ਢਾਡੀ ਲਵਪ੍ਰੀਤ ਸਿੰਘ,ਨਵਨੀਤ ਸਿੰਘ ਆਦਿ ਜਥਿਆਂ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਢਾਡੀ ਵਾਰਾਂ ਸਰਬਣ ਕਰਵਾ ਕੇ ਨਿਹਾਲ ਕੀਤਾ ਗਿਆ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਲੰਗਰ ਲਗਾਏ ਗਏ | ਨਗਰ ਕੀਰਤਨ ਦੌਰਾਨ ਸਟੇਜ ਸਕੱਤਰ ਦੀ ਸੇਵਾ ਮਾਸਟਰ ਸਰਬਜੀਤ ਸਿੰਘ ਮੰਝ ਵੱਲੋਂ ਨਿਭਾਈ ਗਈ | ਇਸ ਮੌਕੇ ਪ੍ਰਧਾਨ ਰਘੁਵੀਰ ਸਿੰਘ, ਸਰਪੰਚ ਜਸਵਿੰਦਰ ਸਿੰਘ, ਕੈਪਟਨ ਗਿਆਨ ਸਿੰਘ, ਡਾ. ਪਰਮਜੀਤ ਸਿੰਘ, ਸਰਬਜੀਤ ਸਿੰਘ ਪਾਰਸ, ਕੈਪਟਨ ਅਮਨਚੈਨ ਸਿੰਘ, ਪਰਮਿੰਦਰ ਸਿੰਘ ਮਿਨਹਾਸ, ਪਰਵਿੰਦਰ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਸਰ ਮਾਰਸ਼ਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਅੱਡਾ ਸਰਾਂ, (ਹਰਜਿੰਦਰ ਸਿੰਘ ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਚੇਅਰਮੈਨ ਰਜਿੰਦਰ ਸਿੰਘ ਮਾਰਸਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਤੇ ਸਟਾਫ਼ ਨੇ ਜਪੁਜੀ ਸਾਹਿਬ ਤੇ ਆਨੰਦ ਸਾਹਿਬ ਜੀ ਦਾ ਪਾਠ ਕੀਤਾ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ | ਉਪਰੰਤ ਛੇਵੀਂ ਕਲਾਸ ਦੇ ਇੰਚਾਰਜ ਰਾਜਦੀਪ ਕੌਰ ਤੇ ਵਿਦਿਆਰਥੀਆਂ ਵੱਲੋਂ ਕੀਰਤਨ ਕੀਤਾ ਗਿਆ | ਇਸ ਤੋਂ ਉਪਰੰਤ ਪਿ੍ੰਸੀਪਲ ਪਰਵਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਸਰਬਜੀਤ ਕੌਰ, ਅਧਿਆਪਕ ਮਨਦੀਪ ਸਿੰਘ, ਕਿਰਨਦੀਪ ਕੌਰ, ਅਮਨਦੀਪ ਕੌਰ, ਦਲਜੀਤ ਕੌਰ, ਇੰਦੂ, ਸਿਮਰਪ੍ਰੀਤ , ਰਾਜਦੀਪ ਕੌਰ, ਪਰਮਦੀਪ ਕੌਰ, ਅਕਰਸ਼ਦੀਪ ਕੌਰ, ਗੁਰਪ੍ਰੀਤ ਕੌਰ, ਮੋਨਿਕਾ, ਨਵਨੀਤ ਕੌਰ, ਸੁਖਲਿੰਦਰਪਾਲ ਸਿੰਘ, ਰਾਜਪ੍ਰੀਤ ਕੌਰ, ਸੰਦੀਪ ਕੌਰ, ਨੀਲਮਾ ਦੇਵੀ ਤੇ ਬਬੀਤਾ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
ਦਸੂਹਾ, (ਭੁੱਲਰ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਵਿਚ ਫੁੱਲਾਂ ਨਾਲ ਸਜਾਈ ਬੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਸੁਸ਼ੋਭਿਤ ਸੀ | ਨਗਰ ਕੀਰਤਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੋਂ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋ ਕੇ ਪਿੰਡ ਬੋਦਲ, ਬੋਦਲ ਛਾਉਣੀ, ਬੇਰਸ਼ਾ, ਅੱਡਾ ਗਰਨਾ ਸਾਹਿਬ ਆਦਿ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ, ਭਾਈ ਮੰਗਲ ਸਿੰਘ, ਭਾਈ ਜਸਵਿੰਦਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ ਜਦਕਿ ਪ੍ਰਚਾਰਕ ਭਾਈ ਕਲਿਆਣ ਸਿੰਘ ਵਲੋਂ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ | ਨਗਰ ਕੀਰਤਨ ਦਾ ਜਗ੍ਹਾ ਜਗ੍ਹਾ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਚਾਹ, ਪਕੌੜੇ, ਬਦਾਨਾ, ਫਲ, ਫਰੂਟ ਅਤੇ ਹੋਰ ਲੰਗਰ ਲਗਾਏ ਗਏ | ਇਸ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸਿਮਰਪ੍ਰੀਤ ਸਿੰਘ ਬੋਦਲ, ਗੁਰ ਬਿਕਰਮ ਸਿੰਘ ਬਾਜਵਾ, ਅਮਨਦੀਪ ਸਿੰਘ ਮੂਨਕ, ਪ੍ਰਚਾਰਕ ਗਿਆਨੀ ਸਲਵਿੰਦਰ ਸਿੰਘ, ਬਾਬਾ ਲਸ਼ਕਰ ਸਿੰਘ ਭੂਰੀ ਵਾਲੇ, ਹਰਪਾਲ ਸਿੰਘ ਬਿੱਟਾ, ਰਾਜ ਗੁਰਸ਼ਰਨ ਸਿੰਘ ਬਲੱਗਣ, ਸਤਨਾਮ ਸਿੰਘ ਮਸ਼ਿਆਣਾ, ਸਤਪਾਲ ਸਿੰਘ ਬਿੱਟੂ ਪ੍ਰਧਾਨ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ, ਮਨਦੀਪ ਸਿੰਘ ਢੀਂਡਸਾ ਪ੍ਰਧਾਨ ਮੀਰੀ ਪੀਰੀ ਸੇਵਾ ਸੋਸਾਇਟੀ, ਐਡਵੋਕੇਟ ਅਵਤਾਰ ਸਿੰਘ, ਪਿ੍ਤਪਾਲ ਸਿੰਘ ਸੋਨੀ, ਬੀਬੀ ਗੁਰਦੀਪ ਕੌਰ ਬੋਦਲ, ਸੀਤਲ ਕੌਰ, ਕਿਰਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਇੰਸਪੈਕਟਰ ਧਰਮਿੰਦਰ ਸਿੰਘ ਟੋਨੀ, ਪ੍ਰੋਫੈਸਰ ਬਲਦੇਵ ਸਿੰਘ ਬੱਲੀ, ਜਸਬੀਰ ਸਿੰਘ ਰੰਧਾਵਾ, ਸੰਦੀਪ ਸਿੰਘ ਬੇਰਸ਼ਾ, ਸਾਬਕਾ ਸਰਪੰਚ ਵੀਰ ਇੰਦਰ ਸਿੰਘ ਮਸ਼ਿਆਣਾ, ਪ੍ਰਗਟ ਸਿੰਘ ਮਸ਼ਿਆਣਾ, ਦਵਿੰਦਰ ਸਿੰਘ ਟੀਟੂ, ਦਲਵਿੰਦਰ ਸਿੰਘ ਬੋਦਲ, ਲਵਪ੍ਰੀਤ ਸਿੰਘ ਮਿੱਠੂ, ਡਾਕਟਰ ਸਤਪਾਲ ਸਿੰਘ ਬੇਰਸ਼ਾ, ਪਰਮਜੀਤ ਸਿੰਘ ਚੱਕ, ਸੁੱਚਾ ਸਿੰਘ ਦੁਗਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸਿਲਵਰ ਓਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਟਾਂਡਾ ਉੜਮੁੜ, (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿ੍ੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਦੇ ਵਿਚ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ | ਇਸ ਤੋਂ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ | ਸਮੂਹ ਸਟਾਫ਼ ਅਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ | ਇਸ ਮੌਕੇ ਸੰਸਥਾ ਦੇ ਵਾਈਸ ਚੇਅਰਪਰਸਨ ਕਮਲੇਸ਼ ਕੌਰ ਤੇ ਸ਼੍ਰੀਮਤੀ ਇਸ਼ਤਾ ਪਾਸੀ ਸੈਣੀ ਅਤੇ ਪਿ੍ੰਸੀਪਲ ਮਨੀਸ਼ਾ ਸੰਗਰ ਨੇ ਵਿਸ਼ੇਸ਼ ਤੌਰ ਤੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ | ਉਨ੍ਹਾਂ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸਮੁੱਚਾ ਜੀਵਨ ਸਾਡੇ ਲਈ ਮਾਰਕ ਦਰਸ਼ਨ ਹੈ | ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ | ਉਨ੍ਹਾਂ ਆਖਿਆ ਕਿ ਗੁਰੂ ਨਾਨਕ ਦੇਵ ਜੀ ਸਿਰਫ਼ ਸਿੱਖ ਧਰਮ ਦੇ ਹੀ ਗੁਰੂ ਨਹੀਂ ਸਗੋਂ ਸਮੁੱਚੀ ਮਾਨਵਤਾ ਦੇ ਗੁਰੂ ਹਨ | ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕਰਨ ਵਾਲੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਖਿਆ ਕਿ ਸਾਨੂੰ ਆਪਣੇ ਇਤਿਹਾਸ ਨਾਲ ਜੁੜਨਾ ਬਹੁਤ ਹੀ ਜ਼ਰੂਰੀ ਹੈ ਕਿਉਂਕਿ ਅਜੋਕੇ ਸਮੇਂ ਦੇ ਵਿਚ ਬੱਚੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਦੂਰ ਹੁੰਦੇ ਜਾ ਰਹੇ ਹਨ ਤੇ | ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ ਤਰਨ ਸੈਣੀ ਬਿਕਰਮਜੀਤ ਸਿੰਘ ਭੇਲਾ, ਜਗਬੰਧਨ ਸਿੰਘ, ਅਮਰਜੀਤ ਕੌਰ ਸੈਣੀ, ਰਾਜਵੀਰ ਕੌਰ, ਰਾਜਵਿੰਦਰ ਕੌਰ, ਪੂਜਾ, ਸੁਮਨ, ਬਲਜੀਤ, ਸੁਮੀਤ, ਪਰਮਜੀਤ, ਕੰਚਨ, ਗੁਰਪ੍ਰੀਤ, ਆਸ਼ਾ, ਮਨਦੀਪ, ਗੁਰਦੇਵ, ਹਰਜੀਤ, ਜਸਪਾਲ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
ਦਸੂਹਾ, (ਭੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਚੋਹਕਾ ਵਿਖੇ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਸਵਾਰੀ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਸੁਸ਼ੋਭਿਤ ਸੀ | ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਭਗਤ ਰਵਿਦਾਸ ਜੀ ਅਤੇ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਸਮਾਪਤ ਹੋਇਆ | ਇਸ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜੋਗਾ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦਾ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਦਵਿੰਦਰ ਸਿੰਘ ਚੋਹਕਾ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਦੇਵ ਸਿੰਘ ਚੋਹਕਾ, ਮਾਸਟਰ ਪਿਆਰਾ ਸਿੰਘ ਚੋਹਕਾ, ਮਾਸਟਰ ਨਿਰਮਲ ਸਿੰਘ ਚੋਹਕਾ, ਜਸਬੀਰ ਸਿੰਘ, ਉਂਕਾਰ ਸਿੰਘ, ਅਵਤਾਰ ਸਿੰਘ, ਜਸਵਿੰਦਰ ਕੌਰ, ਮਨਜੀਤ ਕੌਰ, ਮਹਿੰਦਰ ਕੌਰ, ਜਸਬੀਰ ਕੌਰ, ਜਸਬੀਰ ਕੌਰ, ਜਗਦੀਪ ਕੌਰ, ਅਮਨਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿੰਡ ਜੌੜਾ ਵਿਖੇ ਨਗਰ ਕੀਰਤਨ ਸਜਾਇਆ
ਚੌਲਾਂਗ, (ਸੁਖਦੇਵ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਜੌੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਬਾਬਾ ਕਾਹਨ ਦਾਸ ਜੀ ਤੋਂ ਅਰੰਭ ਹੋ ਕੇ ਪੂਰੇ ਪਿੰਡ ਦੀ ਪਰਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਥਾਂ-ਥਾਂ 'ਤੇ ਸੰਗਤਾਂ ਦੇ ਸਹਿਯੋਗ ਨਾਲ ਚਾਹ, ਪਕੌੜੇ ਮਠਿਆਈਆਂ, ਫਰੂਟ ਤੇ ਛੋਲੇ ਪੂੜੀਆਂ ਦੇ ਲੰਗਰ ਲਗਾਏ ਗਏ | ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵਿਖੇ ਪ੍ਰਬੰਧਕਾ ਵਲੋਂ ਡੀ. ਐੱਸ. ਪੀ. ਬਲਵਿੰਦਰ ਸਿੰਘ ਜੌੜਾ ਦੇ ਸਹਿਯੋਗ ਨਾਲ ਛੋਲੇ ਪੂੜੀਆਂ ਦਾ ਲੰਗਰ ਲਗਾਇਆ ਗਿਆ | ਗਿਆਨੀ ਅਜੀਤ ਸਿੰਘ ਗ੍ਰੰਥੀ ਗੁਰਦੁਆਰਾ ਸਾਹਿਬ ਦੀ ਅਗਵਾਈ ਵਿਚ ਰਾਗੀ ਸਿੰਘਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ |
ਨਗਰ ਕੀਰਤਨ ਦਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਵਲੋਂ ਭਰਵਾਂ ਸਵਾਗਤ
ਦਸੂਹਾ, (ਕੌਸ਼ਲ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਦਿਹਾੜੇ 'ਤੇ ਹਰ ਸਾਲ ਪਿੰਡ ਬੁੱਧੋਬਰਕਤ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਹੜਾ ਕਿ ਪਿੰਡ ਬੁੱਧੋਬਰਕਤ ਤੋਂ ਸ਼ੁਰੂ ਹੋ ਕੇ ਬਾਲਾ ਕੁੱਲੀਆਂ, ਜੰਡ, ਮਾਂਗਟ, ਉਸਮਾਨ ਸ਼ਹੀਦ, ਕਲਿਆਣਪੁਰ, ਮਹਦੀਪੁਰ, ਛਾਂਗਲਾ, ਲੁਡਿਆਣੀ, ਸੈਦੋਵਾਲ ਤੋਂ ਮੁੜ ਬੁੱਧੋ ਬਰਕਤ ਵਿਖੇ ਸਮਾਪਤ ਹੁੰਦਾ ਹੈ | ਇਸ ਸਾਲ ਵੀ ਜਦੋਂ ਇਹ ਨਗਰ ਕੀਰਤਨ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਵਿਖੇ ਪਹੁੰਚਿਆ ਤਾਂ ਇਸ ਦਾ ਸਕੂਲ ਮੈਨੇਜਮੈਂਟ, ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ, ਪਿ੍ੰਸੀਪਲ ਅਤੇ ਸਮੂਹ ਵਿਦਿਆਰਥੀਆਂ ਵੱਲੋਂ ਸਮੂਹ ਨਗਰ ਕੀਰਤਨ ਨੂੰ ਪ੍ਰਸ਼ਾਦ ਭੇਟ ਕੀਤਾ ਗਿਆ ਅਤੇ ਪੰਜਾਂ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਦਾਰ ਇਕਬਾਲ ਸਿੰਘ ਚੀਮਾ ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਧੰਨਵਾਦ ਕੀਤਾ ਅਤੇ ਨਾਲ ਆਈ ਹੋਈ ਸਾਧ ਸੰਗਤ ਨੂੰ ਨਿੱਘੀ ਜੀ ਆਇਆਂ ਨੂੰ ਕਿਹਾ | ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਮਿਹਰ ਸਦਕਾ ਅਸੀਂ ਇਸ ਮਹਾਨ ਨਗਰ ਕੀਰਤਨ ਦਾ ਦਰਸ਼ਨ ਕਰ ਪਾਏ ਹਾਂ | ਸਵਾਗਤ ਕਰਦੇ ਹੋਏ ਕਿਹਾ ਕਿ ਸਾਡਾ ਇਹ ਸੁਭਾਗ ਹੈ ਕਿ ਅਸੀਂ ਇਸ ਨਗਰ ਕੀਰਤਨ ਦੇ ਸਹਿਭਾਗੀ ਬਣ ਸਕੇ ਹਾਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਜਗਜੀਤ ਕੌ ਨੇ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਦੇ ਹੋਏ ਆਪਣਾ ਜੀਵਨ ਉੱਚਾ ਸੁੱਚਾ ਬਣਾਉਣਾ ਚਾਹੀਦਾ ਹੈ ਅਤੇ ਗੁਰਪੁਰਬ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ | ਇਸ ਮੌਕੇ ਤੇ ਸਕੂਲ ਦੇ ਪ੍ਰਧਾਨ ਦਵਿੰਦਰ ਸਿੰਘ ਚੀਮਾ, ਚੇਅਰਮੈਨ ਰਵਿੰਦਰ ਪਾਲ ਸਿੰਘ ਚੀਮਾ, ਅਮਰਜੀਤ ਸਿੰਘ, ਜਸਪਾਲ ਸਿੰਘ, ਵਿਕਾਸ ਕੁਮਾਰ, ਬਲਜੀਤ ਕੌਰ, ਰਣਜੀਤ ਕੌਰ, ਅਮਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਮਨਜੀਤ ਕੌਰ, ਜਸਪਿੰਦਰ ਕੌਰ, ਮਮਤਾ, ਜੀਵਨ ਜੋਤੀ, ਮਨਜੋਤ, ਰਜਨੀ, ਕਮਲਜੀਤ ਕੌਰ, ਸੁਰਜੀਤ ਕੌਰ, ਪਰਮਿੰਦਰ ਕੌਰ, ਰਾਧਿਕਾ, ਮੀਨੂੰ ਬਾਲਾ, ਨਰਿੰਦਰ ਕੌਰ ਅਤੇ ਇਲਾਕੇ ਦੀ ਸਾਧ-ਸੰਗਤ ਤੇ ਸਮੂਹ ਵਿਦਿਆਰਥੀ ਸ਼ਾਮਿਲ ਸਨ |
ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ
ਅੱਡਾ ਸਰਾਂ, (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦਾਂ ਦੇ ਗਾਇਨ ਨਾਲ ਹੋਈ | ਇਹ ਸਮਾਗਮ ਟਾਂਡਾ ਸਕੂਲ ਦੇ ਡਾਇਰੈਕਟਰਾਂ ਪ੍ਰੋ. ਜੀ.ਐੱਸ . ਮੁਲਤਾਨੀ, ਨੀਰੂ ਮੁਲਤਾਨੀ ਅਤੇ ਪਿ੍ੰਸੀਪਲ ਪੂਜਾ ਪਟਿਆਲ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ | ਇਸ ਮੌਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਤਿਹਾਸਿਕ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਟਾਂਡਾ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਕੀਰਤਨ ਸੁਣਿਆ | ਪਿ੍ੰਸੀਪਲ ਨੇ ਵਿਦਿਆਰਥੀਆਂ ਦੇ ਨਾਲ ਗੁਰਦੁਆਰੇ ਵਿਚ ਨਤਮਸਤਕ ਹੁੰਦੇ ਹੋਏ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੇ ਗਏ ਉਪਦੇਸ਼ ਨਿਮਰਤਾ, ਦਇਆ ਅਤੇ ਸਮਾਨਤਾ ਦੇ ਸਿਧਾਂਤਾਂ ਨੂੰ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਪ੍ਰਬੰਧਨ ਅਤੇ ਸਟਾਫ਼ ਨੇ ਇਸ ਸਮਾਗਮ ਨੂੰ ਸਫਲ ਅਤੇ ਸਾਰਥਿਕ ਬਣਾਉਣ ਵਿਚ ਯੋਗਦਾਨ ਪਾਉਣ ਵਾਲੇ ਸਾਰਿਆਂ ਦਾ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਕੂਲ ਕੋਆਰਡੀਨੇਟਰ ਵਨੀਤਾ ਬਲੌਰੀਆ, ਸੁਜਾਤਾ ਛਾਬੜਾ, ਸ਼ਿਵਾਨੀ, ਅਮਨੀਤ ਸੈਣੀ ਅਤੇ ਹੋਰ ਅਧਿਆਪਕ ਵੀ ਮੌਜੂਦ ਸਨ |
ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਪਿੰਡਾਂ 'ਚ ਨਗਰ ਕੀਰਤਨ ਸਜਾਏ
ਅੱਡਾ ਸਰਾਂ, (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ 'ਚ ਨਗਰ ਕੀਰਤਨ ਸਜਾਏ ਗਏ | ਪ੍ਰਕਾਸ਼ ਪੁਰਬ ਮੌਕੇ ਪਿੰਡ ਮਸੀਤਪਲ ਕੋਟ ਵਿਖੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸ਼ੁਰੂ ਹੋਇਆ | ਨਗਰ ਕੀਰਤਨ 'ਚ ਹੈੱਡ ਗ੍ਰੰਥੀ ਜਸਵਿੰਦਰ ਸਿੰਘ, ਜੀਤ ਸਿੰਘ, ਪ੍ਰੋਫੈਸਰ ਕੁਲਦੀਪ ਸਿੰਘ, ਸਰਵਣ ਸਿੰਘ, ਪ੍ਰੇਮ ਪਾਲ ਸਿੰਘ, ਸੁਖਵਿੰਦਰ ਸਿੰਘ ਬੱਬੂ, ਤਲਵਿੰਦਰ ਸਿੰਘ, ਹਰਬੰਸ ਸਿੰਘ, ਸਵਰਨ ਸਿੰਘ, ਦਿਲਜੋਤ ਸਿੰਘ, ਐਡਵੋਕੇਟ ਹਰਜੋਤ ਕਮਲ ਸਿੰਘ, ਗੁਰਮਿੰਦਰ ਸਿੰਘ, ਅੰਮਿ੍ਤ ਪਾਲ ਸਿੰਘ, ਕੈਪਟਨ ਚੰਨਣ ਸਿੰਘ, ਕਮਲਦੀਪ ਸਿੰਘ, ਪਿ੍ਥੀਪਾਲ ਸਿੰਘ, ਮਾਸਟਰ ਚੈਂਚਲ ਸਿੰਘ, ਸੁਖਨਿੰਦਰ ਸਿੰਘ ਆਦਿ ਨੇ ਹਾਜ਼ਰੀ ਲੁਆਈ | ਇਸ ਦੌਰਾਨ ਢਾਡੀ ਜਥੇ ਭਾਈ ਕੁਲਦੀਪ ਸਿੰਘ ਨੇ ਸੰਗਤਾਂ ਨੂੰ ਸਿੱਖ ਕੌਮ ਦਾ ਸ਼ਾਨਾਮੱਤਾ ਇਤਿਹਾਸ ਸੁਣਾਇਆ | ਇਸ ਦੌਰਾਨ ਗੁਰੂ ਅਮਰਦਾਸ ਸੇਵਾ ਸੁਸਾਇਟੀ ਟਾਂਡਾ ਦੇ ਮੁੱਖ ਸੇਵਾਦਾਰ ਗੁਰਮੁਖ ਸਿੰਘ ਅਤੇ ਨੌਜਵਾਨ ਸਹਾਇਕ ਕਲੱਬ ਦੇ ਨੌਜਵਾਨਾਂ ਨੇ ਨਗਰ ਕੀਰਤਨ ਦੌਰਾਨ ਸਫ਼ਾਈ ਦੀ ਸੇਵਾ ਕੀਤੀ | ਪਿੰਡ ਨੈਣੋਵਾਲ ਵੈਦ ਵਿਖੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ | ਇਸ ਦੌਰਾਨ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਪਿ੍ੰਸੀਪਲ ਹਰਜੀਤ ਸਿੰਘ ਦੀ ਅਗਵਾਈ 'ਚ ਸੰਗਤ ਦਾ ਪੂਰੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਰਾਗੀ ਜਥੇ ਨੇ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ | ਇਸ ਮੌਕੇ ਨੰਬਰਦਾਰ ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਏ. ਐਸ. ਆਈ. ਕੁਲਵਿੰਦਰ ਸਿੰਘ, ਮਹਿੰਦਰ ਸਿੰਘ ਗ੍ਰੰਥੀ, ਸਤਨਾਮ ਸਿੰਘ ਢਿੱਲੋਂ, ਹਰਪਾਲ ਸਿੰਘ ਢਿੱਲੋਂ, ਮਾ: ਹਰਭਜਨ ਸਿੰਘ, ਸਰਪੰਚ ਨਗਿੰਦਰ ਸਿੰਘ, ਸੋਮ ਨਾਥ ਮਹਿਮੀ, ਬਲਵੀਰ ਸਿੰਘ, ਠੇਕੇਦਾਰ ਪਰਮਜੀਤ ਸਿੰਘ ਆਦਿ ਨੇ ਹਾਜ਼ਰੀ ਲੁਆਈ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ
ਹਰਿਆਣਾ, (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਕਿਰਪਾ ਨਿਧਾਨ ਬਾਬਾ ਬੁੱਢਾ ਜੀ ਹਰਿਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਭਾਈ ਜਗਦੀਪ ਸਿੰਘ ਮੁੱਖ ਸੇਵਾਦਾਰ ਦੀ ਦੇਖ-ਰੇਖ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਭਾਈ ਬਲਜੀਤ ਸਿੰਘ ਸਿਦਕੀ, ਭਾਈ ਰਜਿੰਦਰ ਸਿੰਘ ਮੂੰਡੀਆਂ, ਭਾਈ ਜਸਵਿੰਦਰ ਸਿੰਘ ਜੱਸੀ ਨੇ ਆਈ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ | ਇਸ ਸਮਾਗਮ ਦੌਰਾਨ ਮੰਚ ਦੇ ਸੰਚਾਲਨ ਦੀ ਭੂਮਿਕਾ ਡਾ. ਹਰਮਿੰਦਰ ਸਿੰਘ ਸਹਿਜ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਭਾਈ ਜਗਦੀਪ ਸਿੰਘ ਮੁੱਖ ਸੇਵਾਦਾਰ ਡਾ. ਮਨਮੋਹਣ ਸਿੰਘ, ਹਰਸ਼ਦੀਪ ਸਿੰਘ, ਏਕਮਦੀਪ ਸਿੰਘ, ਰਵਿੰਦਰ ਸਿੰਘ ਲੁਗਾਣਾ, ਅਮਰੀਕ ਸਿੰਘ ਭਾਗੋਵਾਲ, ਮਾ. ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪੁਸ਼ਪਿੰਦਰ ਸਿੰਘ, ਉਪਿੰਦਰ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਜੋਗਾ ਸਿੰਘ, ਮਾ. ਹਜ਼ਾਰਾ ਸਿੰਘ, ਬਲਦੀਪ ਸਿੰਘ, ਸੁਰਜੀਤ ਸਿੰਘ, ਹੈਪੀ ਸੰਧਰ, ਪ੍ਰੋ: ਮਨਮੋਹਣ ਸਿੰਘ, ਹਰਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ, ਸਾਹਿਬਦੀਪ ਸਿੰਘ, ਸੁਖਵਿੰਦਰ ਸਿੰਘ, ਬਲਪ੍ਰੀਤ ਸਿੰਘ, ਜਗਦੀਸ਼ ਸਿੰਘ, ਕਮਲਜੀਤ ਸਿੰਘ ਜੋੜਾ, ਸਰਬਜੋਤ ਸਿੰਘ, ਗੁਰਮੁੱਖ ਸਿੰਘ, ਬਲਵਿੰਦਰ ਸਿੰਘ, ਮੈਨੇਜਰ ਕਰਨੈਲ ਸਿੰਘ, ਸੁੱਚਾ ਸਿੰਘ, ਕਮਲਦੀਪ ਸਿੰਘ, ਮਾ. ਜਰਨੈਲ ਸਿੰਘ, ਮਾ. ਯਸ਼ਪਾਲ ਸਿੰਘ, ਗੁਰਮੇਲ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਸਮਾਗਮ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਹੇਠ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਜਾਏ ਦੀਵਾਨ 'ਚ ਵੱਖ-ਵੱਖ ਰਾਗੀ ਜਥਿਆਂ, ਪ੍ਰਚਾਰਕਾਂ ਅਤੇ ਨਿੱਤਨੇਮ ਸੇਵਾ ਸੁਸਾਇਟੀ, ਮਾਤਾ ਗੁਜਰੀ ਜੀ ਇਸਤਰੀ ਸਤਿਸੰਗ ਸਭਾ ਤੇ ਮਾਤਾ ਸਾਹਿਬ ਕੌਰ ਜੀ ਇਸਤਰੀ ਸਤਿਸੰਗ ਸਭਾ, ਨਿਰਬਾਣ ਕੀਰਤਨੀ ਜਥਾ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਇਆ ਅਤੇ ਸ਼ਬਦ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐਡਵੋਕੇਟ ਮਨਿੰਦਰਪਾਲ ਸਿੰਘ ਇੰਚਾਰਜ ਲੀਗਲ ਸੈੱਲ, ਅਵਤਾਰ ਸਿੰਘ ਲਾਇਲ ਸੀਨੀਅਰ ਮੀਤ ਪ੍ਰਧਾਨ, ਜਗਦੀਸ਼ ਸਿੰਘ ਸਹਾਇਕ ਵਿੱਤ ਸਕੱਤਰ, ਚਰਨਜੀਤ ਸਿੰਘ ਮੀਤ ਪ੍ਰਧਾਨ, ਮਾ: ਉਜਾਗਰ ਸਿੰਘ ਲਾਵੀਆ ਜਨਰਲ ਸਕੱਤਰ, ਪਿ੍ੰ: ਪਰਮਜੀਤ ਸਿੰਘ ਮਣਕੂ ਫਾਈਨਾਂਸ ਸਕੱਤਰ, ਬਲਵਿੰਦਰ ਸਿੰਘ ਮੀਤ ਜਨਰਲ ਸਕੱਤਰ, ਹਰਚੰਦ ਸਿੰਘ, ਸਤਵਿੰਦਰ ਸਿੰਘ ਵਾਲੀਆ ਸਕੱਤਰ ਡੈਕੋਰੇਸ਼ਨ, ਪਵਨਪ੍ਰੀਤ ਸਿੰਘ, ਜਸਪਾਲ ਸਿੰਘ ਭੰਵਰਾ ਰਿਟਾ: ਐਸ.ਡੀ.ਓ., ਜਸਵੰਤ ਸਿੰਘ ਭਾਰਜ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਮਿੱਠਾ ਟਿਵਾਣਾ 'ਚ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ 'ਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਦੀਵਾਨ 'ਚ ਵੱਖ-ਵੱਖ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਮਹੰਤ ਪਿ੍ਤਪਾਲ ਸਿੰਘ ਸੇਵਾਪੰਥੀ ਤੇ ਸੰਤ ਅਜੀਤ ਸਿੰਘ ਨੇ ਸਮੂਹ ਸੰਗਤਾਂ, ਕੀਰਤਨੀ ਜਥਿਆਂ ਤੇ ਪ੍ਰਚਾਰਕਾਂ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਨਾਮ-ਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕਾਰਜ ਕੀਤੇ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਕਿਸੇ ਇਕ ਫ਼ਿਰਕੇ ਜਾਂ ਧਰਮ ਲਈ ਨਹੀਂ ਸੀ ਬਲਕਿ ਉਹ ਪੂਰੀ ਲੋਕਾਈ ਦੇ ਰਹਿਬਰ ਸਨ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਟਿੱਬਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਸਮਾਗਮ
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਸਜਾਏ ਕੀਰਤਨ ਦੀਵਾਨ 'ਚ ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ, ਭਾਈ ਹਰਜਾਚਕ ਸਿੰਘ ਹੁਸ਼ਿਆਰਪੁਰ ਵਾਲੇ ਤੇ ਬੀਬੀ ਨਰਿੰਦਰ ਕੌਰ ਦੇ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਟਿੱਬਾ ਸਾਹਿਬ ਵਾਲਿਆਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ 'ਤੇ ਚਾਨਣਾ ਪਾਇਆ ਤੇ ਸ਼ਬਦ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਵਤਾਰ ਸਿੰਘ, ਮੋਹਨ ਲਾਲ ਪਹਿਲਵਾਨ, ਰਸ਼ਪਾਲ ਸਿੰਘ, ਬਲਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸ਼ਿਆਰਪੁਰ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ <br/>
ਅਜੀਤ ਡੈਸਕ
06-11-2025