25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 06-11-2025
ਟਾਂਡਾ ਉੜਮੁੜ, 5 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਮਹਾਨ ਨਗਰ ਕੀਰਤਨ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ | ਉਪਰੰਤ ਮਹਾਨ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਪੜਾਵਾਂ ਵਿਚ ਪਹੁੰਚਣ 'ਤੇ ਨਗਰ ਦੀਆਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਗਿਆ | ਵਿਸ਼ਾਲ ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਜਥਿਆਂ ਤੇ ਸੰਗਤ ਵਲੋਂ ਪਵਿੱਤਰ ਸ਼ਬਦ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ | ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ ਹੋਇਆ | ਇਸ ਮੌਕੇ ਭਾਈ ਗੁਰਦੀਪ ਸਿੰਘ, ਸਕੱਤਰ ਭਾਈ ਸੁਰਜੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਮਨਮੋਹਨ ਸਿੰਘ, ਭਾਈ ਜਗਮੋਹਨ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਅਰਸ਼ਦੀਪ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਸਿੰਘ, ਜਸਪ੍ਰੀਤ ਸਿੰਘ, ਦਲਵੀਰ ਸਿੰਘ, ਜਸਕਰਨ ਸਿੰਘ, ਹਰਵਿੰਦਰ ਸਿੰਘ, ਅਵਤਾਰ ਸਿੰਘ ਤਾਰੀ, ਜਗਜੀਵਨ ਜੱਗੀ, ਗੁਰਪ੍ਰੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਹਰਦੋਖਾਨਪੁਰ 'ਚ 16 ਨੂੰ ਰੱਖਿਆ ਜਾਵੇਗਾ ਗਊਸ਼ਾਲਾ ਦਾ ਨੀਂਹ ਪੱਥਰ-ਜੱਸਲ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸ਼ਿਆਰਪੁਰ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।