25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਐਡਵੋਕੇਟ ਧਾਮੀ ਪੰਜਵੀਂ ਵਾਰ ਐਸ.ਜੀ.ਪੀ.ਸੀ. ਦੇ ਪ੍ਰਧਾਨ ਚੁਣੇ 'ਤੇ ਕੌਮ ਵਿਚ ਖੁਸ਼ੀ ਦੀ ਲਹਿਰ - ਕੈਰੇ <br/>

ਅਜੀਤ ਡੈਸਕ 06-11-2025
ਦਸੂਹਾ, 5 ਨਵੰਬਰ (ਕੌਸ਼ਲ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਸਿੱਖ ਜਗਤ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਸੁਰਜੀਤ ਸਿੰਘ ਕੈਰੇ ਨੇ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ ਹੈ | ਸੁਰਜੀਤ ਸਿੰਘ ਕੈਰੇ ਨੇ ਕਿਹਾ ਕਿ ਐਡਵੋਕੇਟ ਧਾਮੀ ਹਮੇਸ਼ਾਂ ਸਿੱਖ ਪੰਥ ਦੀ ਨਿਸ਼ਕਾਮ ਸੇਵਾ ਕਰਦੇ ਆਏ ਹਨ | ਉਨ੍ਹਾਂ ਦੀ ਕਾਬਲੀਅਤ, ਇਮਾਨਦਾਰੀ ਤੇ ਸਮਰਪਿਤ ਸੇਵਾ ਭਾਵਨਾ ਕਰਕੇ ਉਹ ਸਿੱਖ ਸੰਗਤ ਦੇ ਭਰੋਸੇਮੰਦ ਨੇਤਾ ਵਜੋਂ ਉਭਰੇ ਹਨ | ਕੈਰੇ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੀ ਪ੍ਰਚਾਰ ਪ੍ਰਸਾਰ ਅਤੇ ਗੁਰਦੁਆਰਿਆਂ ਦੇ ਸੁਚਾਰੂ ਪ੍ਰਬੰਧ ਵਿਚ ਹੋਰ ਮਜ਼ਬੂਤੀ ਲਿਆਵੇਗੀ | ਉਨ੍ਹਾਂ ਨੇ ਕਿਹਾ ਕਿ ਧਾਮੀ ਦੀ ਸਾਦਗੀ, ਨਿਮਰਤਾ ਅਤੇ ਪੰਥ ਪ੍ਰਤੀ ਸਮਰਪਣ ਯੁਵਾ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ |

ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ 'ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਇੰਟਰ ਹਾਊਸ ਭਾਸ਼ਨ ਮੁਕਾਬਲਾ <br/> ਅਗਲੀ ਖ਼ਬਰ ਹਰਦੋਖਾਨਪੁਰ 'ਚ 16 ਨੂੰ ਰੱਖਿਆ ਜਾਵੇਗਾ ਗਊਸ਼ਾਲਾ ਦਾ ਨੀਂਹ ਪੱਥਰ-ਜੱਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।