25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਧੁੱਗਾ ਵਲੋਂ ਧਾਮੀ ਦੇ ਮੁੜ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ <br/>

ਅਜੀਤ ਡੈਸਕ 06-11-2025
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਕਮੇਟੀ ਦੇ ਲਗਾਤਾਰ 5ਵੀਂ ਵਾਰ ਪ੍ਰਧਾਨ ਬਣਨ 'ਤੇ ਸ: ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦਿਆਂ ਸਾਬਕਾ ਮੁੱਖ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਦੇਸ਼-ਵਿਦੇਸ਼ 'ਚ ਵਸਦੀ ਸਮੁੱਚੀ ਸਿੱਖ ਕੌਮ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਕਿਹਾ ਕਿ ਸ: ਧਾਮੀ ਦੀ ਅਗਵਾਈ 'ਚ ਸ਼ੋ੍ਰਮਣੀ ਕਮੇਟੀ ਨੇ ਪਿਛਲੇ ਸਮੇਂ ਦੌਰਾਨ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਜ਼ਿਕਰਯੋਗ ਕੰਮ ਕੀਤੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਸ: ਧਾਮੀ ਦੀ ਪ੍ਰਧਾਨਗੀ 'ਚ ਪੰਥ ਦੀ ਏਕਤਾ ਅਤੇ ਸਿੱਖੀ ਦੇ ਪ੍ਰਸਾਰ 'ਚ ਹੋਰ ਵੱਡਮੁੱਲੇ ਤੇ ਅਹਿਮ ਫ਼ੈਸਲੇ ਲਏ ਜਾਣਗੇ | ਉਨ੍ਹਾਂ ਕਿਹਾ ਕਿ ਸ: ਧਾਮੀ ਦੇ ਪ੍ਰਧਾਨ ਬਣਨ ਨਾਲ ਜ਼ਿਲ੍ਹੇ ਹੁਸ਼ਿਆਰਪੁਰ ਦਾ ਮਾਣ ਵਧਿਆ ਹੈ |

ਪਿਛਲੀ ਖ਼ਬਰ ਧਾਮੀ ਦਾ ਪੰਜਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਜਾਣਾ ਹੁਸ਼ਿਆਰਪੁਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ - ਮੰਝਪੁਰ <br/> ਅਗਲੀ ਖ਼ਬਰ 'ਵੱਖਰਾ ਸਵੈਗ' ਗ੍ਰੈਂਡ ਵਿੰਟਰ ਪ੍ਰਦਰਸ਼ਨੀ ਦਾ ਕਰਟਨ ਰੇਜ਼ਰ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।