ਭੰਗਾਲਾ, 5 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਹੁਸ਼ਿਆਰਪੁਰ ਜ਼ਿਲ੍ਹੇ ਲਈ ਬੜੀ ਮਾਣ ਵਾਲੀ ਗੱਲ ਹੈ | ਇਹ ਪ੍ਰਗਟਾਵਾ ਹਲਕਾ ਮੁਕੇਰੀਆਂ ਦੇ ਸੀਨੀਅਰ ਅਕਾਲੀ ਆਗੂ ਅਤੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਸਿੰਘ ਮੰਝਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਸਰਦਾਰ ਧਾਮੀ ਇਕ ਬਹੁਤ ਹੀ ਇਮਾਨਦਾਰ ਸੂਝਵਾਨ ਲੀਡਰ ਹਨ ਜਿਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਵੱਡਾ ਸੁਧਾਰ ਆਇਆ ਹੈ | ਜਥੇਦਾਰ ਮੰਝਪੁਰ ਨੇ ਕਿਹਾ ਕਿ ਸ. ਧਾਮੀ ਨੇ ਪਿਛਲੇ ਸਮੇਂ ਪੰਜਾਬ ਅੰਦਰ ਆਏ ਹੜ੍ਹਾਂ ਵਿਚ ਆਪ ਅੱਗੇ ਹੋ ਕੇ ਲੋੜਵੰਦਾਂ ਦੀ ਬੇਮਿਸਾਲ ਸੇਵਾ ਕੀਤੀ ਹੈ | ਉਨ੍ਹਾਂ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ਼ ਵੀ ਉੱਚਾ ਹੋਇਆ ਹੈ | ਉਨ੍ਹਾਂ ਨੇ ਦੂਰ ਅਦੇਸੀ ਲੀਡਰ .ਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਿਕੰਦਰ ਸਿੰਘ ਮਲੂਕਾ ਤੇ ਡਾ. ਦਲਜੀਤ ਸਿੰਘ ਚੀਮਾ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਦੀ ਸੋਚ ਨੇ ਇਕ ਇਮਾਨਦਾਰ ਸ਼ਖ਼ਸੀਅਤ ਨੂੰ ਦੁਬਾਰਾ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ |