26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੁਖਬੀਰ ਅਤੇ ਪਾਰਟੀ ਆਗੂਆਂ ਵਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ 'ਚ ਜ਼ੋਰਦਾਰ ਪ੍ਰਚਾਰ <br/>

ਅਜੀਤ ਡੈਸਕ 06-11-2025
ਦਸੂਹਾ, 5 ਨਵੰਬਰ (ਕੌਸ਼ਲ)- ਆਉਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੇ ਪ੍ਰਚਾਰ ਨੂੰ ਹੋਰ ਤੇਜ਼ ਕਰ ਦਿੱਤਾ ਹੈ | ਅੱਜ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਤਰਨਤਾਰਨ ਹਲਕੇ ਵਿਚ ਪਹੁੰਚ ਕੇ ਅਕਾਲੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਪ੍ਰਚਾਰ ਕੀਤਾ | ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵੱਡੇ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਅਤੇ ਪੰਥਕ ਮੂਲ ਸਿਧਾਂਤਾਂ ਦੀ ਸੱਚੀ ਆਵਾਜ਼ ਹੈ | ਉਨ੍ਹਾਂ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਰੰਧਾਵਾ ਇਕ ਸਮਰਪਿਤ, ਸੱਚੀ ਤੇ ਇਮਾਨਦਾਰ ਉਮੀਦਵਾਰ ਹਨ ਜੋ ਤਰਨ ਤਾਰਨ ਦੇ ਲੋਕਾਂ ਦੀ ਆਵਾਜ਼ ਵਿਧਾਨ ਸਭਾ ਵਿਚ ਪਹੁੰਚਾਉਣਗੀਆਂ | ਸੁਖਬੀਰ ਬਾਦਲ ਨੇ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦੌਰ ਵਿਚ ਜਿਹੋ-ਜਿਹਾ ਵਿਕਾਸ ਤੇ ਸੁਖ–ਸਹੂਲਤਾਂ ਲੋਕਾਂ ਨੂੰ ਮਿਲੀਆਂ, ਉਹ ਮੌਜੂਦਾ ਰਾਜ ਵਿਚ ਕਿਤੇ ਨਹੀਂ | ਉਨ੍ਹਾਂ ਅਪੀਲ ਕੀਤੀ ਕਿ ਲੋਕ ਅਕਾਲੀ ਦਲ ਨੂੰ ਮੁੜ ਮਜ਼ਬੂਤੀ ਦੇਣ ਲਈ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਸੁਰਜੀਤ ਸਿੰਘ ਕੈਰੇ, ਅਕਾਲੀ ਆਗੂ ਭੁਪਿੰਦਰ ਸਿੰਘ ਨੀਲੂ, ਜਸਵਿੰਦਰ ਸਿੰਘ ਜੱਸਾ ਕਾਲੜਾ ਅਤੇ ਸਤਨਾਮ ਸਿੰਘ ਬੰਟੀ ਸਮੇਤ ਕਈ ਅਕਾਲੀ ਵਰਕਰ ਤੇ ਸਮਰਥਕ ਹਾਜ਼ਰ ਸਨ | ਸਥਾਨਕ ਅਕਾਲੀ ਆਗੂਆਂ ਨੇ ਦੱਸਿਆ ਕਿ ਤਰਨ ਤਾਰਨ ਜ਼ਿਮਨੀ ਚੋਣ ਅਕਾਲੀ ਦਲ ਲਈ ਇੱਜ਼ਤ ਦੀ ਲੜਾਈ ਹੈ ਅਤੇ ਪਾਰਟੀ ਪੂਰੀ ਤਾਕਤ ਨਾਲ ਇਸ ਚੋਣ ਵਿਚ ਉਤਰ ਚੁੱਕੀ ਹੈ | ਸੁਖਬੀਰ ਬਾਦਲ ਨੇ ਕਿਹਾ ਤਰਨਤਾਰਨ ਦੀ ਜਿੱਤ ਸਿਰਫ਼ ਇਕ ਸੀਟ ਨਹੀਂ, ਸਗੋਂ ਪੰਜਾਬੀ ਦੀ ਜਿੱਤ ਹੋਵੇਗੀ |

ਪਿਛਲੀ ਖ਼ਬਰ ਖ਼ਾਲਸਾ ਕਾਲਜ 'ਚ ਬਿਜ਼ਨੈੱਸ ਫੈਸਟ ਕਰਵਾਇਆ <br/> ਅਗਲੀ ਖ਼ਬਰ ਧਾਮੀ ਦਾ ਪੰਜਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਜਾਣਾ ਹੁਸ਼ਿਆਰਪੁਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ - ਮੰਝਪੁਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।