26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਖ਼ਾਲਸਾ ਕਾਲਜ 'ਚ ਬਿਜ਼ਨੈੱਸ ਫੈਸਟ ਕਰਵਾਇਆ <br/>

ਅਜੀਤ ਡੈਸਕ 06-11-2025
ਗੜ੍ਹਦੀਵਾਲਾ, 5 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਬਿਜ਼ਨੈੱਸ ਫੈਸਟ ਕਰਵਾਇਆ ਗਿਆ | ਫੈਸਟ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਸਟਾਲਾਂ ਲਗਾਈਆਂ ਜਿਨ੍ਹਾਂ ਵਿਚ ਖਾਣ-ਪੀਣ, ਹੈਂਡੀਕ੍ਰਾਫਟਸ, ਗੇਮ ਜ਼ੋਨ, ਆਰਟ ਗੈਲਰੀ, ਕਾਸਮੈਟਿਕਸ, ਜੂਸ ਕਾਰਨਰ ਅਤੇ ਫ਼ੈਸ਼ਨ ਐਕਸੈਸਰੀਜ਼ ਦੇ ਸਟਾਲ ਵਿਸ਼ੇਸ਼ ਆਕਰਸ਼ਨ ਦਾ ਕੇਂਦਰ ਰਹੇ | ਜਦਕਿ ਵਿਦਿਆਰਥੀਆਂ ਨੇ ਆਪਣੇ ਨਵੇਂ-ਨਵੇਂ ਕਾਰੋਬਾਰੀ ਵਿਚਾਰਾਂ ਨੂੰ ਅਮਲ ਵਿਚ ਲਿਆਉਂਦੇ ਹੋਏ ਵਿਕਰੀ, ਮਾਰਕੀਟਿੰਗ ਅਤੇ ਗਾਹਕ ਸੇਵਾ ਦੇ ਗੁਣਾਂ ਦਾ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ, ਆਰਟ ਗੈਲਰੀ ਅਤੇ ਹੈਂਡੀਕ੍ਰਾਫਟ ਸਟਾਲਾਂ ਨੇ ਵਿਦਿਆਰਥੀਆਂ ਦੀ ਰਚਨਾਤਮਿਕ ਸੋਚ ਨੂੰ ਦਰਸਾਇਆ | ਇਸ ਮੌਕੇ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਜੀਵਨ ਵਿਚ ਆਗੇ ਵਧਣ ਲਈ ਆਤਮ-ਵਿਸ਼ਵਾਸ ਪ੍ਰਦਾਨ ਕਰਦੇ ਹਨ | ਅੰਤ ਵਿਚ ਵਧੀਆ ਸਟਾਲਾਂ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਖਾਣ ਪੀਣ ਦੀਆਂ ਵਸਤਾਂ ਵਿਚ ਕਾਮਰਸ ਵਿਭਾਗ, ਖੇਡਾਂ ਵਿਚ ਸੋਸ਼ਲ ਸਾਇੰਸਜ਼ ਅਤੇ ਸਭ ਤੋਂ ਵਧੀਆ ਪ੍ਰੋਡਕਟ ਬਣਾਉਣ ਵਿਚ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਰਿਸ਼ਤੇਦਾਰਾਂ ਨੇ ਵੀ ਸ਼ਿਰਕਤ ਕੀਤੀ |

ਪਿਛਲੀ ਖ਼ਬਰ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਨਾਲ ਸਿੱਖ ਕੌਮ 'ਚ ਖ਼ੁਸ਼ੀ ਦੀ ਲਹਿਰ - ਲਾਲੀ ਬਾਜਵਾ <br/> ਅਗਲੀ ਖ਼ਬਰ ਸੁਖਬੀਰ ਅਤੇ ਪਾਰਟੀ ਆਗੂਆਂ ਵਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ 'ਚ ਜ਼ੋਰਦਾਰ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।