26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਨਾਲ ਸਿੱਖ ਕੌਮ 'ਚ ਖ਼ੁਸ਼ੀ ਦੀ ਲਹਿਰ - ਲਾਲੀ ਬਾਜਵਾ <br/>

ਅਜੀਤ ਡੈਸਕ 06-11-2025
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਪਿਛਲੇ ਸਾਲਾਂ ਦੌਰਾਨ ਸ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਸ਼ਲਾਘਾਯੋਗ ਕਾਰਜਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਮੇਟੀ ਮੈਂਬਰਾਂ ਵਲੋਂ ਵੱਡੇ ਬਹੁਮਤ ਨਾਲ ਪੰਜਵੀਂ ਵਾਰ ਸ. ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਸੇਵਾ ਸੌਂਪੀ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵਲੋਂ ਸ: ਧਾਮੀ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਸ. ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਨਾਲ ਸਮੂਹ ਸਿੱਖ ਪੰਥ ਵਿਚ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਸ. ਹਰਜਿੰਦਰ ਸਿੰਘ ਧਾਮੀ ਨੇ ਜਿੱਥੇ ਸਿੱਖ ਪੰਥ ਦੀ ਨਿਸ਼ਕਾਮ ਸੇਵਾ ਕੀਤੀ ਹੈ, ਉੱਥੇ ਹੀ ਅਕਾਲੀ ਦਲ ਦੇ ਫ਼ੈਸਲਿਆਂ ਵਿਚ ਵੀ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਕਿਹਾ ਕਿ ਸ. ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਮੇਤ ਦੇਸ਼-ਵਿਦੇਸ਼ ਵਿਚ ਸਿੱਖਾਂ ਦੇ ਮਸਲਿਆਂ ਉੱਪਰ ਹਮੇਸ਼ਾ ਸਪੱਸ਼ਟ ਸਟੈਂਡ ਲੈਂਦੇ ਹੋਏ ਸਿੱਖ ਭਾਵਨਾਵਾਂ ਦੀ ਤਰਜਮਾਨੀ ਕੀਤੀ ਗਈ ਹੈ |

ਪਿਛਲੀ ਖ਼ਬਰ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਨਾਲ ਸਿੱਖ ਕੌਮ 'ਚ ਖ਼ੁਸ਼ੀ ਦੀ ਲਹਿਰ - ਲਾਲੀ ਬਾਜਵਾ <br/> ਅਗਲੀ ਖ਼ਬਰ ਖ਼ਾਲਸਾ ਕਾਲਜ 'ਚ ਬਿਜ਼ਨੈੱਸ ਫੈਸਟ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।