ਮੁਕੇਰੀਆਂ, 5 ਨਵੰਬਰ (ਰਾਮਗੜ੍ਹੀਆ)- ਪ੍ਰੋ. ਜੀ.ਐੱਸ. ਮੁਲਤਾਨੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਪਾਰਟੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਉਨ੍ਹਾਂ ਕਿਹਾ ਤਰਨਤਾਰਨ ਵਿਚ ਆਮ ਆਦਮੀ ਪਾਰਟੀ ਦੇ ਕੰਮਾਂ ਦੀ ਚਰਚਾ ਚੱਲ ਰਹੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਬਹੁਤ ਖ਼ੁਸ਼ ਹਨ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੇ ਲੋਕ ਹਿਤ ਵਿਚ ਕੰਮ ਜਿਵੇਂ ਪਿੰਡਾਂ, ਸ਼ਹਿਰਾਂ ਦੇ ਲੋਕਾਂ ਦੇ ਬਿੱਲ ਜ਼ੀਰੋ ਆ ਰਹੇ ਹਨ, ਹੈਲਥ ਕਾਰਡ ਬਣ ਰਹੇ ਹਨ, ਸਕੂਲਾਂ ਦੀ ਪੜ੍ਹਾਈ ਦਾ ਮਿਆਰ ਉੱਪਰ ਚੁੱਕਿਆ ਗਿਆ ਅਤੇ ਹੋਰ ਵੀ ਨੌਕਰੀਆਂ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲ 'ਚ ਜੋ ਕੰਮ ਕੀਤੇ ਹਨ, ਲੋਕ ਉਨ੍ਹਾਂ ਕੰਮਾਂ ਤੋਂ ਬੇਹੱਦ ਖ਼ੁਸ਼ ਹਨ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧ ਨੂੰ ਤਰਨਤਾਰਨ ਦੇ ਲੋਕ ਭਾਰੀ ਲੀਡ ਨਾਲ ਜਿਤਾਉਣਗੇ | ਉਨ੍ਹਾਂ ਕਿਹਾ ਉਹ ਆਪਣੀ ਟੀਮ ਸਮੇਤ ਤਰਨਤਾਰਨ ਜਾ ਕੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੇ ਲਈ ਪ੍ਰਚਾਰ ਕਰ ਰਹੇ ਹਨ | ਇਸ ਮੌਕੇ ਐੱਸ.ਡੀ.ਓ. ਸੁੱਚਾ ਸਿੰਘ, ਚਤਰ ਸਿੰਘ, ਉਪਦੇਸ਼ ਠਾਕੁਰ, ਸੁਰਿੰਦਰ ਠਾਕੁਰ, ਅਮਿੱਤ ਕੁਮਾਰ, ਡਾ ਜੌਲੀ, ਬੈਨੀ ਰਾਣਾ, ਸੋਹਣ ਸਿੰਘ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ, ਤਜਿੰਦਰ ਰਾਣਾ ਆਦਿ ਹਾਜ਼ਰ ਸਨ |