26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ <br/>

ਅਜੀਤ ਡੈਸਕ 06-11-2025
ਗੜ੍ਹਸ਼ੰਕਰ, 5 ਨਵੰਬਰ (ਧਾਲੀਵਾਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਲੜੀਵਾਰ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗ੍ਰੰਥੀ ਸਿੰਘ ਭਾਈ ਗੁਰਨੇਕ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਭਾਈ ਵਿਰਸਾ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਜਥੇ ਨੇ ਸੰਗਤਾਂ ਨੂੰ ਮਨੋਹਰ ਕਥਾ ਕੀਰਤਨ ਦੁਆਰਾ ਨਿਹਾਲ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਗੁਰਸੇਵਾ ਸਕੂਲ ਪਨਾਮ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਗਾ ਕੇ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ | ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਅੰਤਿ੍ੰਗ ਕਮੇਟੀ ਨੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦੇ ਹੋਏ ਸਮਾਗਮਾਂ ਵਿਚ ਯੋਗਦਾਨ ਪਾਉਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ | ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਗੁਰਮਤਿ ਵਿਚਾਰਾਂ ਦਾ ਸਾਂਝ ਪਾਉਂਦੇ ਹੋਏ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ | ਉਨ੍ਹਾਂ ਗੁਰਦੁਆਰਾ ਕਮੇਟੀ ਵੱਲੋਂ ਆਪਣੇ ਵਾਲੇ ਸਮੇਂ ਵਿਚ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਸਮਾਗਮ ਵਿਚ ਰਾਜਿੰਦਰ ਸਿੰਘ ਸ਼ੂਕਾ, ਡਾ. ਹਰਵਿੰਦਰ ਸਿੰਘ ਬਾਠ, ਨਰਿੰਦਰ ਸਿੰਘ, ਬਾਬਾ ਸਤਪਾਲ ਸਿੰਘ, ਤਰਲੋਕ ਸਿੰਘ ਅਰੋੜਾ, ਬਲਵਿੰਦਰ ਸਿੰਘ ਗੜ੍ਹਸ਼ੰਕਰੀ, ਅਵਤਾਰ ਸਿੰਘ ਅਰੋੜਾ, ਅੰਮਿ੍ਤਪਾਲ ਸਿੰਘ, ਮਨਜੀਤ ਸਿੰਘ ਭੁੱਲਅਜਿੰਦਰ ਸਿੰਘ ਬੇਦੀ, ਅਮਰਜੀਤ ਸਿੰਘ ਤਨੇਜਾ, ਸ਼ੇਰ ਸਿੰਘ ਸੰਘਾ, ਕੰਵਰਪ੍ਰੀਤ ਸਿੰਘ ਅਰੋੜਾ, ਮਹਿੰਦਰ ਸਿੰਘ, ਸਰਬਪਾਲ ਸਿੰਘ ਸਹੋਤਾ, ਮਹਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਧਰਮਜੀਤ ਸਿੰਘ ਰਾਜਾ, ਗੁਰਮੇਲ ਸਿੰਘ ਤੇ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਹੋਈ |

ਪਿਛਲੀ ਖ਼ਬਰ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਤੋੜ ਕੇ ਹੋਰ ਜ਼ਿਲ੍ਹੇ ਨਾਲ ਨਾ ਜੋੜਿਆ ਜਾਵੇ-ਐਡਵੋਕੇਟ ਪੀ.ਐੱ... ਅਗਲੀ ਖ਼ਬਰ ਤਰਨ ਤਾਰਨ ਦੀ ਸੀਟ ਆਮ ਆਦਮੀ ਪਾਰਟੀ ਵੱਡੀ ਲੀਡਰ ਨਾਲ ਜਿੱਤੇਗੀ - ਪ੍ਰੋ. ਜੀ.ਐੱਸ. ਮੁਲਤਾਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।