20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵਿਧਾਇਕ ਘੁੰਮਣ ਨੇ ਪਿੰਡ ਨੌਰੰਗਪੁਰ 'ਚ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ <br/>

ਅਜੀਤ ਡੈਸਕ 07-11-2025

ਤਲਵਾੜਾ, 6 ਨਵੰਬਰ (ਰਾਜੀਵ ਓਸ਼ੋ)- ਹਲਕਾ ਦਸੂਹਾ ਤੋਂ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਪਿੰਡ ਨੌਰੰਗਪੁਰ ਵਿਖੇ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਡਿਸਪੈਂਸਰੀ 'ਤੇ ਕੁੱਲ 34 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਡਿਸਪੈਂਸਰੀ ਕਈ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਏਗੀ | ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਸਿਹਤ ਸਹੂਲਤਾਂ ਸਬੰਧੀ ਪੰਜਾਬ ਦੇ ਲੋਕਾਂ ਵਾਸਤੇ ਕਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ 10 ਲੱਖ ਦਾ ਬੀਮਾ ਕਾਰਡ ਜਿਥੇ ਲੋਕਾਂ ਲਈ ਵਰਦਾਤ ਸਾਬਤ ਹੋਵੇਗਾ ਉਥੇ ਹੀ ਆਮ ਆਦਮੀ ਕਲੀਨਿਕਾਂ ਦਾ ਪੰਜਾਬ ਦੇ ਲੋਕ ਭਰਪੂਰ ਲਾਭ ਲੈ ਰਹੇ ਹਨ | ਉਨ੍ਹਾਂ ਕਿਹਾ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਿਕ ਹਲਕਾ ਦਸੂਹਾ ਦੀ ਨੁਹਾਰ ਬਦਲੀ ਜਾ ਰਹੀ ਹੈ ਰਹਿੰਦੇ ਸਮੇਂ ਵਿਚ ਹੋਰ ਵੀ ਕਈ ਵਿਕਾਸ ਕੰਮ ਹਲਕੇ ਵਿਚ ਅਰੰਭ ਕੀਤੇ ਜਾਣਗੇ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ 'ਆਪ' ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਭਟੋਲੀਆਂ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਖੇਡ ਮੈਦਾਨ 'ਚ ਹੋਏ ਯੂਨੀਵਰਸਿਟੀ ਫੁੱਟਬਾਲ ਲੀਗ ਮੁਕਾਬਲੇ ਫੁੱਟਬਾਲ ਮੈਚਾਂ ਦਾ ਦਰਸ਼ਕਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।