ਹਰਿਆਣਾ, 6 ਨਵੰਬਰ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਭਟੋਲੀਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਇਹ ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰਨ ਉਪਰੰਤ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਭਾਈ ਜਸਵੀਰ ਸਿੰਘ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਕਥਾ-ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਰਵਿੰਦਰ ਸਿੰਘ ਰਾਣਾ, ਅਜੀਤ ਸਿੰਘ, ਜੁਝਾਰ ਸਿੰਘ, ਜੋਬਨਪ੍ਰੀਤ ਸਿੰਘ, ਗੁਰਇਕਬਾਲ ਸਿੰਘ ਫਿਲੌਰ, ਜਗੀਰ ਸਿੰਘ, ਬੇਅੰਤਨੂਰ ਕੌਰ, ਦਵਿੰਦਰ ਕੌਰ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਮੌਕੇ ਭਟੋਲੀਆਂ ਵਿਖੇ ਨਗਰ ਕੀਰਤਨ ਸਜਾਇਆ
ਅਜੀਤ ਡੈਸਕ
07-11-2025