20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੜ੍ਹਦੀਵਾਲਾ ਵਿਖੇ ਰਾਜਾ ਵੜਿੰਗ ਦਾ ਪੁਤਲਾ ਫੂਕਿਆ

ਅਜੀਤ ਡੈਸਕ 07-11-2025

ਗੜ੍ਹਦੀਵਾਲਾ, 6 ਨਵੰਬਰ (ਚੱਗਰ)-ਗੜ੍ਹਦੀਵਾਲਾ ਵਿਖੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਵਲੋਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਨਮਾਨਯੋਗ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਖ਼ਿਲਾਫ਼ ਕੀਤੇ ਕੂੜ ਪ੍ਰਚਾਰ ਦੇ ਵਿਰੋਧ ਵਿਚ ਅੱਜ ਸਥਾਨਕ ਟਾਂਡਾ ਚੌਕ ਵਿਚ ਰਾਜਾ ਵੜਿੰਗ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਉਕਤ ਨੌਜਵਾਨ ਸਭਾ ਦੇ ਚੇਅਰਮੈਨ ਵਿਨੋਦ ਕਲਿਆਣ, ਪ੍ਰਧਾਨ ਗਗਨ ਮਲਿਕ, ਸ਼ੁਭਮ ਸਹੋਤਾ ਗੜ੍ਹਦੀਵਾਲਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਸਾਬਕਾ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਖਿਲਾਫ ਭੱਦੀ ਸ਼ਬਦਾਵਲੀ ਵਰਤ ਕੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦਾ ਨਹੀਂ ਸਗੋਂ ਦਲਿਤ ਸਮਾਜ ਦਾ ਅਪਮਾਨ ਕੀਤਾ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਉਸ ਨੂੰ ਸਲਾਖ਼ਾਂ ਵਿਚ ਬੰਦ ਕਰਨਾ ਚਾਹੀਦਾ ਹੈ ਤਾਂ ਜੋ ਕੱਲ੍ਹ ਨੂੰ ਕੋਈ ਹੋਰ ਵੀ ਇਕੋ ਜਿਹੀ ਘਟੀਆ ਮਾਨਸਿਕਤਾ ਉਜਾਗਰ ਨਾ ਕਰ ਸਕੇ | ਇਸ ਮੌਕੇ ਦੀਪਾ ਮਲਿਕ, ਸ਼ੈਕੀ ਕਲਿਆਣ, ਕਿਰਨ ਮਲਿਕ, ਮੋਹਿਤ, ਰੋਹਿਤ, ਕਰਨ, ਗਣੇਸ਼ ਸਹੋਤਾ ਸਮੇਤ ਵੱਡੀ ਗਿਣਤੀ 'ਚ ਨੌਜਵਾਨ ਹਾਜ਼ਰ ਸਨ |

ਪਿਛਲੀ ਖ਼ਬਰ ਮੁਕੇਰੀਆਂ ਪੁਲਿਸ ਵਲੋਂ 480 ਨਸ਼ੀਲੀਆਂ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਧਾਮੀ ਦੇ ਸ਼੍ਰੋਮਣੀ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।