20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮੁਕੇਰੀਆਂ ਪੁਲਿਸ ਵਲੋਂ 480 ਨਸ਼ੀਲੀਆਂ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਕਾਬੂ

ਅਜੀਤ ਡੈਸਕ 07-11-2025

ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਪੀ. ਇੰਨਵੈਸਟੀਗੇਸ਼ਨ ਪਰਮਿੰਦਰ ਸਿੰਘ ਅਤੇ ਡੀ.ਐਸ.ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ 'ਤੇ ਐਸ.ਐਚ.ਓ. ਦਲਜੀਤ ਸਿੰਘ ਦੀ ਅਗਵਾਈ ਹੇਠ ਮੁਕੇਰੀਆਂ ਪੁਲਿਸ ਨੇ ਇਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਐਸ.ਐਚ.ਓ. ਦਲਜੀਤ ਸਿੰਘ ਨੇ ਦੱਸਿਆ ਕਿ ਐਸ.ਆਈ. ਪਿ੍ੰਸਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਗੁਰਜਿੰਦਰ ਸਿੰਘ ਉਰਫ਼ ਸੰਨੀ ਪੁੱਤਰ ਸੁਖਦੇਵ ਸਿੰਘ ਵਾਸੀ ਭੱਟੀਆਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 480 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਥਿਤ ਦੋਸ਼ੀ ਗੁਰਜਿੰਦਰ ਸਿੰਘ ਉਰਫ਼ ਸੰਨੀ ਖ਼ਿਲਾਫ਼ ਪਹਿਲਾਂ ਵੀ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਹੈ |

ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਲਾਜਵੰਤੀ ਸਟੇਡੀਅਮ 'ਚ ਲਾਈਟ ਐਂਡ ਸਾਊਾਡ ਸ਼ੋਅ ਭਲਕੇ - ਆਸ਼ਿਕਾ ਜੈਨ ਅਗਲੀ ਖ਼ਬਰ ਗੜ੍ਹਦੀਵਾਲਾ ਵਿਖੇ ਰਾਜਾ ਵੜਿੰਗ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।