20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਲਾਜਵੰਤੀ ਸਟੇਡੀਅਮ 'ਚ ਲਾਈਟ ਐਂਡ ਸਾਊਾਡ ਸ਼ੋਅ ਭਲਕੇ - ਆਸ਼ਿਕਾ ਜੈਨ

ਅਜੀਤ ਡੈਸਕ 07-11-2025

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ )-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 8 ਨਵੰਬਰ ਨੂੰ ਲਾਜਵੰਤੀ ਮਲਟੀਪਰਪਜ਼ ਸਟੇਡੀਅਮ ਹੁਸ਼ਿਆਰਪੁਰ ਵਿਖੇ ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਵਿਲੱਖਣ ਲਾਈਟ ਐਂਡ ਸਾਊਾਡ ਸ਼ੋਅ ਆਯੋਜਿਤ ਕੀਤਾ ਜਾ ਰਿਹਾ ਹੈ | ਇਸ ਸ਼ੋਅ ਵਿਚ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਸ਼ਹਾਦਤ ਨੂੰ ਆਕਰਸ਼ਕ ਅਤੇ ਭਾਵਨਾਤਮਕ ਢੰਗ ਨਾਲ ਪੇਸ਼ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅੱਜ ਲਾਜਵੰਤੀ ਮਲਟੀਪਰਪਜ਼ ਸਟੇਡੀਅਮ ਵਿਖੇ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ | ਉਨ੍ਹਾਂ ਦੱਸਿਆ ਕਿ ਕਰੀਬ 45 ਮਿੰਟ ਦਾ ਇਹ ਡਿਜੀਟਲ ਸ਼ੋਅ ਗੁਰੂ ਤੇਗ ਬਹਾਦਰ ਜੀ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਨੂੰ ਸੁੰਦਰਤਾ ਨਾਲ ਉਜਾਗਰ ਕਰੇਗਾ | ਉਨ੍ਹਾਂ ਕਿਹਾ ਕਿ ਇਹ ਸਮਾਗਮ ਗੁਰੂ ਸਾਹਿਬ ਦੇ ਮਨੁੱਖਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਉਨ੍ਹਾਂ ਕਿਹਾ ਕਿ ਸ਼ੋਅ ਲਈ ਐਂਟਰੀ ਮੁਫ਼ਤ ਹੋਵੇਗੀ ਅਤੇ ਕੋਈ ਵੀ ਵਿਅਕਤੀ ਬਿਨਾਂ ਪਾਸ ਦੇ ਇਸ ਸ਼ਾਨਦਾਰ ਸਮਾਗਮ ਵਿਚ ਸ਼ਾਮਿਲ ਹੋ ਸਕਦਾ ਹੈ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਇਸ ਸਮਾਗਮ ਵਿਚ ਹਿੱਸਾ ਲੈਣ | ਡਿਪਟੀ ਕਮਿਸ਼ਨਰ ਨੇ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸੁਰੱਖਿਆ, ਆਵਾਜਾਈ ਪ੍ਰਬੰਧਨ, ਸਫ਼ਾਈ, ਪਾਰਕਿੰਗ ਵਿਵਸਥਾ, ਬੈਰੀਕੇਡਿੰਗ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਫਾਇਰ ਸੇਫ਼ਟੀ, ਪ੍ਰਚਾਰ ਵਿਵਸਥਾ, ਕੰਟਰੋਲ ਰੂਮ, ਪੀਣ ਵਾਲੇ ਪਾਣੀ ਦੀ ਸਹੂਲਤ ਆਦਿ ਦਾ ਬਰੀਕੀ ਨਾਲ ਜਾਇਜ਼ਾ ਲਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਆਰ.ਟੀ.ਓ ਅਮਨਦੀਪ ਕੌਰ ਘੁੰਮਣ, ਐਸ.ਪੀ ਮੇਜਰ ਸਿੰਘ, ਸਿਵਲ ਸਰਜਨ ਡਾ. ਬਲਵੀਰ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਗੁਰਮੀਤ ਸਿੰਘ, ਨਾਇਬ ਤਹਿਸੀਲਦਾਰ ਹਿਰਦੇਵੀਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਗੜ੍ਹਸ਼ੰਕਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਨਾਲੋਂ ਤੋੜਨ ਦੇ ਵਿਰੋਧ 'ਚ ਰਾਜਸੀ ਪਾਰਟੀਆਂ ਹੋਈਆਂ ਇੱਕਜੁੱਟ <br/> ਅਗਲੀ ਖ਼ਬਰ ਮੁਕੇਰੀਆਂ ਪੁਲਿਸ ਵਲੋਂ 480 ਨਸ਼ੀਲੀਆਂ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।