20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਤਰਨ ਤਾਰਨ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ – ਪਿ੍ੰ. ਗੁਰਦਿਆਲ ਸਿੰਘ <br/>

ਅਜੀਤ ਡੈਸਕ 07-11-2025
ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)- ਤਰਨਤਾਰਨ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਪਿ੍ੰਸੀਪਲ ਗੁਰਦਿਆਲ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਾਂਗਰਸ ਪਾਰਟੀ ਨੇ ਆਪਣੇ ਰਾਜ ਅੰਦਰ ਪੰਜਾਬ ਦਾ ਵੱਡੀ ਪੱਧਰ 'ਤੇ ਵਿਕਾਸ ਕੀਤਾ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਤੋਂ ਲੋਕਾਂ ਦਾ ਮੋਹ ਭੰਗ ਹੋ ਚੱੁਕਾ ਹੈ | ਉਨ੍ਹਾਂ ਕਿਹਾ 'ਆਪ' ਸਰਕਾਰ ਦੇ ਰਾਜ ਅੰਦਰ ਭਿ੍ਸ਼ਟਾਚਾਰ ਦਾ ਪੂਰਾ ਬੋਲ ਬਾਲਾ ਹੈ ਅਤੇ ਨਸ਼ਾ ਵੀ ਖ਼ਤਮ ਕਰਨ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ | ਉਨ੍ਹਾਂ ਕਿਹਾ ਕਾਂਗਰਸ ਪਾਰਟੀ ਵਲੋਂ ਤਰਨਤਾਰਨ ਜ਼ਿਮਨੀ ਚੋਣ ਲੜ ਰਹੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਉਮੀਦਵਾਰ ਕਰਨਬੀਰ ਸਿੰਘ ਬੁਰਜ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਇਹ ਸੀਟ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣਗੇ |

ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ ਵਿਖੇ ਮੈਨੇਜਮੈਂਟ ਵਲੋਂ ਕਨਟੈਂਟ ਕਿ੍ਏਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਅੰਤਰਰਾਜੀ ਬਲਾਇੰਡ ਟੀ-20 ਕਿ੍ਕਟ ਟੂਰਨਾਮੈਂਟ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।