20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮਾਤਾ ਸਾਹਿਬ ਕੌਰ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 07-11-2025
ਟਾਂਡਾ ਉੜਮੁੜ, 6 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸਕੂਲ ਪ੍ਰਧਾਨ ਆਕਾਸ਼ ਮਹਾਜਨ ਅਤੇ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਮ. ਐਸ. ਕੇ. ਡੇ ਬੋਰਡਿੰਗ ਸੀ. ਬੀ. ਐਸ. ਸੀ. ਸਕੈਂਡਰੀ ਸਕੂਲ ਕੋਟਲੀ ਜੰਡ ਵਿਦਿਆਰਥੀਆਂ ਵੱਲੋਂ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਤੇ 556 ਸਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ਼੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਇਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਸਕੂਲ ਪਿ੍ੰਸੀਪਲ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਰੋਜ਼ਾਨਾ ਗੁਰਬਾਣੀ ਪੜ੍ਹਨ ਨਾਲ ਜਿੱਥੇ ਸਾਡੇ ਅੰਦਰ ਆਤਮਿਕ ਬਲ ਪੈਦਾ ਹੁੰਦਾ ਹੈ ਉੱਥੇ ਹੀ ਸਾਨੂੰ ਸਚਾਈ ਦੇ ਮਾਰਗ ਤੇ ਚੱਲਣ ਦੀ ਵੀ ਪ੍ਰੇਰਨਾ ਮਿਲਦੀ ਹੈ | ਇਸ ਮੌਕੇ ਮੈਡਮ ਆਗਿਆ ਕੌਰ ਅਤੇ ਰੇਖਾ ਦੇਵੀ ਵੱਲੋਂ ਮਾਤਾ ਸਾਹਿਬ ਕੌਰ ਅਤੇ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਸੰਖੇਪ ਰੂਪ ਵਿਚ ਬੱਚਿਆਂ ਨੂੰ ਦੱਸਿਆ ਅਤੇ ਉਨ੍ਹਾਂ ਦੇ ਸਿਧਾਂਤਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋ ਸ਼ਬਦ ਗਾਇਨ ਅਤੇ ਮਾਤਾ ਸਾਹਿਬ ਕੌਰ ਜੀਵਨੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਜੀਵਨੀ ਬਾਰੇ ਵਿਚਾਰ ਦਿੱਤੇ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਸਮਾਗਮ ਸ਼ੁਰੂ ਅਗਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ ਵਿਖੇ ਮੈਨੇਜਮੈਂਟ ਵਲੋਂ ਕਨਟੈਂਟ ਕਿ੍ਏਸ਼ਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।