20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਸਮਾਗਮ ਸ਼ੁਰੂ

ਅਜੀਤ ਡੈਸਕ 07-11-2025
ਦਸੂਹਾ, 6 ਨਵੰਬਰ (ਭੁੱਲਰ)- ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵੱਲੋਂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਛੇ ਰੋਜ਼ਾ ਮਹਾਨ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਸਮਾਗਮ ਸ਼ਾਨੋ ਸ਼ੌਕਤ ਨਾਲ ਆਰੰਭ ਹੋ ਗਿਆ | ਅੱਜ ਦੇ ਪਹਿਲੇ ਦਿਨ ਦੀ ਆਰੰਭਤਾ ਮੌਕੇ ਪੰਥ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਬਲਵਿੰਦਰ ਸਿੰਘ ਥੇਦਾ, ਭਾਈ ਸੁਲੱਖਣ ਸਿੰਘ ਚੌਧਰਪੁਰ ਵਾਲੇ, ਢਾਡੀ ਜਥਾ ਭਾਈ ਸਤਵਿੰਦਰ ਸਿੰਘ ਬੋਦਲਾ ਵਾਲੇ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ, ਬਾਬਾ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ | ਉਨ੍ਹਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਉਪਦੇਸ਼ ਦੇ ਧਾਰਨੀ ਬਣਨ ਲਈ ਕਿਹਾ | ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਮਾਸਟਰ ਪਿਆਰਾ ਸਿੰਘ, ਚਰਨਜੀਤ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਸਤਿੰਦਰ ਸਿੰਘ, ਭੁਪਿੰਦਰ ਸਿੰਘ, ਲਖਵੀਰ ਸਿੰਘ, ਪ੍ਰੀਤਮ ਸਿੰਘ, ਪ੍ਰਭਜੋਤ ਸਿੰਘ, ਪ੍ਰਭਦੀਪ ਸਿੰਘ, ਜੋਬਨਪ੍ਰੀਤ ਸਿੰਘ, ਇੱਕ ਜੋਤ ਸਿੰਘ, ਗਿਆਨ ਸਿੰਘ, ਸ਼ੀਤਲ ਸਿੰਘ, ਬਹਾਦਰ ਸਿੰਘ, ਸ਼ੌਕੀਨ ਸਿੰਘ, ਦਰਸ਼ਨ ਸਿੰਘ, ਤਜਿੰਦਰ ਸਿੰਘ, ਤਰਲੋਕ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਹੁਸ਼ਿਆਰਪੁਰ 'ਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਪਦ ਹਫ਼ਤੇ ਤੋਂ ਖਾਲੀ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।