20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅੱਜ ਡੀ. ਸੀ. ਦਫ਼ਤਰ ਤਰਨ ਤਾਰਨ ਮੂਹਰੇ ਗਿ੍ਫ਼ਤਾਰੀਆਂ ਦੇਣਗੇ ਏਡਿਡ ਸਕੂਲਾਂ ਦੇ ਅਧਿਆਪਕ ਤੇ ਪੈਨਸ਼ਨਰ <br/>

ਅਜੀਤ ਡੈਸਕ 07-11-2025
ਗੜ੍ਹਦੀਵਾਲਾ, 6 ਨਵੰਬਰ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦੀ ਅਹਿਮ ਮੀਟਿੰਗ ਹੋਈ |ਜਿਸ ਦੌਰਾਨ ਸਮੂਹ ਕਰਮਚਾਰੀਆਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਏਡਿਡ ਸਕੂਲ ਮਾਰੂ ਨੀਤੀਆਂ ਦੇ ਵਿਰੋਧ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਏਡਿਡ ਸਕੂਲ ਕਰਮਚਾਰੀ, ਸੂਬੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ, ਹੋਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਨਾਲ ਰਲ਼ ਕੇ 7 ਨਵੰਬਰ ਨੂੰ ਤਰਨ ਤਾਰਨ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਗਿ੍ਫ਼ਤਾਰੀਆਂ ਦੇਣਗੇ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪਿ੍ੰ. ਸੁਖਇੰਦਰ ਸਿੰਘ ਨੇ ਦੱਸਿਆ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ, ਪੰਜਾਬ ਏਡਿਡ ਸਕੂਲ ਪੈਨਸ਼ਨਰ ਐਸੋਸੀਏਸ਼ਨ ਅਤੇ ਏਡਿਡ ਸਕੂਲ ਮੈਨੇਜਮੈਂਟ ਐਸੋਸੀਏਸ਼ਨ ਪੰਜਾਬ ਨੇ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਸੀ ਕਿ ਅਗਰ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਮੁੱਚੇ ਏਡਿਡ ਸਕੂਲਾਂ ਦੀ ਅਪ੍ਰੈਲ ਤੋਂ ਦਸੰਬਰ 2025 ਤੱਕ ਦੀ ਤਨਖ਼ਾਹ ਗਰਾਂਟ ਜਾਰੀ ਨਾ ਕਰਨ 'ਤੇ 7 ਨਵੰਬਰ ਨੂੰ ਤਿੰਨੋ ਜਥੇਬੰਦੀਆਂ ਤਰਨਤਾਰਨ ਸਾਹਿਬ ਦੇ ਬਾਜ਼ਾਰਾਂ ਵਿਚ ਭਾਰੀ ਰੋਸ ਮੁਜ਼ਾਹਰੇ ਕਰਨ ਤੋਂ ਬਾਅਦ ਡੀ. ਸੀ. ਦਫ਼ਤਰ ਤਰਨਤਾਰਨ ਵਿਖੇ 1700 ਵਰਕਿੰਗ ਅਤੇ 6000 ਸੇਵਾ ਮੁਕਤ ਅਧਿਆਪਕ ਤੇ ਹੋਰ ਕਰਮਚਾਰੀ ਆਪਣੀਆਂ ਗਿ੍ਫ਼ਤਾਰੀਆਂ ਦੇਣਗੇ ਤੇ ਜੇਲ੍ਹ ਭਰੋ ਅੰਦੋਲਨ ਦਾ ਆਗਾਜ਼ ਕਰ ਦੇਣਗੇ |

ਪਿਛਲੀ ਖ਼ਬਰ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਬਾੜੀਆਂ ਕਲਾਂ 'ਚ ਧਾਰਮਿਕ ਸਮਾਗਮ ਰੋਕਣਾ ਨਿੰਦਣਯੋਗ-ਸੋਮ ਪ੍ਰਕਾਸ਼ ਅਗਲੀ ਖ਼ਬਰ ਹੁਸ਼ਿਆਰਪੁਰ 'ਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਪਦ ਹਫ਼ਤੇ ਤੋਂ ਖਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।