20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵਿਧਾਇਕ ਰਾਜਾ ਨੇ ਟਾਂਡਾ ਦੇ ਪਿੰਡ ਜਲਾਲਪੁਰ 'ਚ 40 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 07-11-2025
ਟਾਂਡਾ ਉੜਮੁੜ, 6 ਨਵੰਬਰ (ਦੀਪਕ ਬਹਿਲ)- ਹਲਕਾ ਟਾਂਡਾ ਦੇ ਪਿੰਡ ਜਲਾਲਪੁਰ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਅੱਜ ਹਲਕਾ ਵਿਧਾਇਕ ਸ. ਜਸਵੀਰ ਸਿੰਘ ਰਾਜਾ ਨੇ ਰੱਖਿਆ | ਇਸ ਮੌਕੇ ਸਰਪੰਚ ਸ. ਜਸਵੰਤ ਸਿੰਘ ਬਿੱਟੂ ਦੀ ਅਗਵਾਈ ਹੇਠ ਕਰਵਾਏ ਗਏ ਇਕ ਸਮਾਗਮ ਨੂੰ ਸੰਬੋਧਨ ਕਰਦੇ ਵਿਧਾਇਕ ਰਾਜਾ ਨੇ ਕਿਹਾ ਕਿ ਸੂਬੇ ਅੰਦਰ ਮਾਨ ਸਰਕਾਰ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਹਰ ਹਲਕੇ 'ਚ ਖੇਡ ਸਟੇਡੀਅਮ ਉਸਾਰ ਰਹੀ ਹੈ ਜਿਸ ਦੇ ਚਲਦਿਆਂ ਹਲਕਾ ਉੜਮੁੜ 'ਚ ਵੱਖ-ਵੱਖ ਪਿੰਡਾਂ ਅੰਦਰ ਕੁਲ 30 ਖੇਡ ਸਟੇਡੀਅਮ ਉਸਾਰੇ ਜਾਣਗੇ | ਉਨ੍ਹਾਂ ਕਿਹਾ ਕਿ ਇਹ ਖੇਡ ਸਟੇਡੀਅਮ ਜਿਥੇ ਨਵੇਂ ਖਿਡਾਰੀ ਪੈਦਾ ਕਰਨ 'ਚ ਅਹਿਮ ਯੋਗਦਾਨ ਨਿਭਾਉਣਗੇ ਉਥੇ ਨੌਜਵਾਨਾਂ ਨੂੰ ਨਸ਼ੇ ਵਰਗੀ ਲਾਹਨਤ ਤੋਂ ਵੀ ਬਚਾਉਣਗੇ | ਇਸ ਮੌਕੇ ਵਿਧਾਇਕ ਰਾਜਾ ਦਾ ਧੰਨਵਾਦ ਕਰਦੇ ਪਿੰਡ ਦੇ ਸਰਪੰਚ ਜਸਵੰਤ ਸਿੰਘ ਬਿੱਟੂ ਨੇ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਤੇ ਐਨ. ਆਰ. ਆਈ ਵੀਰਾਂ ਤੋਂ ਇਲਾਵਾ ਪਿੰਡ ਵਾਸੀਆਂ ਦਾ ਵੀ ਧੰਨਵਾਦ ਕੀਤਾ | ਵਰਣਯੋਗ ਹੈ ਕਿ ਇਸ ਮੌਕੇ ਹੋਰਾਂ ਤੋਂ ਇਲਾਵਾ ਕੇਸ਼ਵ ਸਿੰਘ ਸੈਣੀ, ਸੁਖਵਿੰਦਰ ਸਿੰਘ ਝਾਵਰ, ਲਖਵਿੰਦਰ ਝਾਵਰ, ਲਖਵਿੰਦਰ ਸਿੰਘ ਸੇਠੀ ਤੇ ਹੋਰ ਕਈ ਪ੍ਰਮੁੱਖ ਸ਼ਖਸ਼ੀਅਤਾਂ ਹਾਜਰ ਸਨ |
ਪਿਛਲੀ ਖ਼ਬਰ ਅਕਾਲੀ ਆਗੂਆਂ ਵਲੋਂ ਸ਼ੋ੍ਰਮਣੀ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਬਣਨ 'ਤੇ ਧਾਮੀ ਦਾ ਸਨਮਾਨ <br/> ਅਗਲੀ ਖ਼ਬਰ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਬਾੜੀਆਂ ਕਲਾਂ 'ਚ ਧਾਰਮਿਕ ਸਮਾਗਮ ਰੋਕਣਾ ਨਿੰਦਣਯੋਗ-ਸੋਮ ਪ੍ਰਕਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।