21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਕਾਲੀ ਆਗੂਆਂ ਵਲੋਂ ਸ਼ੋ੍ਰਮਣੀ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਬਣਨ 'ਤੇ ਧਾਮੀ ਦਾ ਸਨਮਾਨ <br/>

ਅਜੀਤ ਡੈਸਕ 07-11-2025
ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ 5ਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਸ: ਹਰਜਿੰਦਰ ਸਿੰਘ ਧਾਮੀ ਦਾ ਹਲਕਾ ਮੁਕੇਰੀਆਂ ਦੇ ਅਕਾਲੀ ਆਗੂਆਂ ਵਲੋਂ ਹੁਸ਼ਿਆਰਪੁਰ ਵਿਖੇ ਜਥੇ: ਈਸ਼ਰ ਸਿੰਘ ਮੰਝਪੁਰ ਦੀ ਅਗਵਾਈ 'ਚ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇ: ਮੰਝਪੁਰ ਨੇ ਕਿਹਾ ਕਿ ਸ: ਧਾਮੀ ਦੀ ਅਗਵਾਈ 'ਚ ਸ਼ੋ੍ਰਮਣੀ ਕਮੇਟੀ ਨੇ ਧਾਰਮਿਕ ਅਤੇ ਸਮਾਜਿਕ ਖੇਤਰ 'ਚ ਸ਼ਲਾਘਾਯੋਗ ਕੰਮ ਕੀਤੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੀ ਸ਼ੋ੍ਰਮਣੀ ਕਮੇਟੀ ਵਲੋਂ ਮਿਸਾਲੀ ਸੇਵਾ ਕੀਤੀ ਗਈ | ਉਨ੍ਹਾਂ ਕਿਹਾ ਕਿ ਸ: ਧਾਮੀ ਇਕ ਸਾਫ਼-ਸੁਥਰੇ ਅਕਸ ਵਾਲੇ ਨੇਕ ਅਤੇ ਇਮਾਨਦਾਰ ਇਨਸਾਨ ਹਨ ਅਤੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਸ਼ੋ੍ਰਮਣੀ ਅਕਾਲੀ ਦਲ ਦਾ ਗਰਾਫ਼ ਵੀ ਉੱਚਾ ਹੋਇਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ, ਅਮਰਜੀਤ ਸਿੰਘ, ਸਵਰਨ ਸਿੰਘ, ਹਕੀਕਤ ਸਿੰਘ, ਸੁਖਦੇਵ ਸਿੰਘ, ਮਾ: ਅਤਰ ਸਿੰਘ, ਨਵਦੀਪ ਸਿੰਘ ਹੈਪੀ, ਅੰਮਿ੍ਤਪਾਲ ਸਿੰਘ ਮੰਝਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਪਿੰਡ ਪੰਡੋਰੀ ਵਿਖੇ ਸਜਾਇਆ ਨਗਰ ਕੀਰਤਨ <br/> ਅਗਲੀ ਖ਼ਬਰ ਵਿਧਾਇਕ ਰਾਜਾ ਨੇ ਟਾਂਡਾ ਦੇ ਪਿੰਡ ਜਲਾਲਪੁਰ 'ਚ 40 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।