21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪ੍ਰਕਾਸ਼ ਪੁਰਬ ਮੌਕੇ ਪਿੰਡ ਪੰਡੋਰੀ ਵਿਖੇ ਸਜਾਇਆ ਨਗਰ ਕੀਰਤਨ <br/>

ਅਜੀਤ ਡੈਸਕ 07-11-2025
ਅੱਡਾ ਸਰਾਂ , 6 ਨਵੰਬਰ (ਮਸੀਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਪੰਡੋਰੀ ਵਿਖੇ ਖ਼ਾਲਸਾਈ ਸ਼ਾਨ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ | ਇਸ ਦੌਰਾਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਵਿਚ ਸ਼ੁਰੂ ਹੋਇਆ | ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲੁਆਈ | ਇਸ ਦੌਰਾਨ ਰਾਗੀ ਜਥੇ ਅਤੇ ਸੰਗਤਾਂ ਗੁਰਬਾਣੀ ਦਾ ਜਾਪੁ ਕਰਦੇ ਜਾ ਰਹੀਆਂ ਸਨ | ਇਸ ਮੌਕੇ ਬਾਬਾ ਜਰਨੈਲ ਸਿੰਘ ਨੰਬਰਦਾਰ ਕਿਰਪਾਲ ਸਿੰਘ ਪੰਡੋਰੀ ਮਨਮਿੰਦਰ ਸਿੰਘ, ਹਰਜੀਤ ਸਿੰਘ, ਮਨਪ੍ਰੀਤ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਜਗੀਰ ਸਿੰਘ, ਦਲੇਰ ਸਿੰਘ, ਸਰਬਜੀਤ ਸਿੰਘ, ਬਲਜੀਤ ਸਿੰਘ, ਪਰਮਿੰਦਰ ਸਿੰਘ, ਲਖਬੀਰ ਸਿੰਘ, ਹਰਜੋਤ ਸਿੰਘ, ਸੋਨਾ ਸਿੰਘ ਅਤੇ ਗਗਨਦੀਪ ਸਿੰਘ ਨੇ ਹਾਜ਼ਰੀ ਲੁਆਈ |

ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਧਾਰਮਿਕ ਸਮਾਗਮ ਅਗਲੀ ਖ਼ਬਰ ਅਕਾਲੀ ਆਗੂਆਂ ਵਲੋਂ ਸ਼ੋ੍ਰਮਣੀ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਬਣਨ 'ਤੇ ਧਾਮੀ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।