21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਵਿੱਤਰ ਵੇਈਾ ਦੇ ਪ੍ਰਗਟ ਅਸਥਾਨ ਪਿੰਡ ਧਨੋਆ ਤੋਂ ਵੇਈਾ ਦੇ ਨਾਲ-ਨਾਲ ਨਗਰ ਕੀਰਤਨ 9 ਨਵੰਬਰ ਨੂੰ

ਅਜੀਤ ਡੈਸਕ 07-11-2025
ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)- ਪਵਿੱਤਰ ਵੇਈਾ ਦੇ ਨਾਲ ਨਾਲ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵੇਈਾ ਦੇ ਪ੍ਰਗਟ ਅਸਥਾਨ ਪਿੰਡ ਧਨੋਆ ਦੇ ਗੁਰਦੁਆਰਾ ਚੜ੍ਹਦੀ ਪੱਤੀ ਤੋਂ ਮਿਤੀ 9 ਨਵੰਬਰ 2025 ਦਿਨ ਐਤਵਾਰ ਨੂੰ ਸਵੇਰੇ 8 ਵਜੇ ਸਜਾਇਆ ਜਾ ਰਿਹਾ ਹੈ | ਇਸ ਨਗਰ ਕੀਰਤਨ ਵਿਚ ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਪਾਰਲੀਮੈਂਟ ਸਮੇਤ ਕਈ ਨੇਤਾਵਾਂ ਦੀ ਸ਼ਮੂਲੀਅਤ ਹੋਵੇਗੀ | ਪੈੱ੍ਰਸ ਨੂੰ ਇਹ ਜਾਣਕਾਰੀ ਦਿੰਦੇ ਹੋਏ ਇੰਜ ਸਤਨਾਮ ਸਿੰਘ ਧਨੋਆ, ਮਨਸਿਮਰਨ ਸਿੰਘ ਸਰਪੰਚ ਧਨੋਆ, ਜਗੀਰ ਸਿੰਘ, ਕੁਲਦੀਪ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਚੜ੍ਹਦੀ ਪੱਤੀ ਧਨੋਆ, ਸਤਨਾਮ ਸਿੰਘ ਨਿੱਕੂ, ਕੁਲਦੀਪ ਸਿੰਘ ਇਟਲੀ, ਦਲਜੀਤ ਸਿੰਘ ਨੌਟੀ, ਜਰਨੈਲ ਸਿੰਘ ਜੇ. ਈ., ਜੀਵਨ ਸਿੰਘ, ਦਿਲਾਵਰ ਸਿੰਘ, ਸਰਬਜੀਤ ਸਿੰਘ ਟਿੰਕੂ, ਸੁਖਵਿੰਦਰ ਸਿੰਘ ਸੋਨੂੰ, ਕੈਪਟਨ ਸੁਖਵਿੰਦਰ ਸਿੰਘ ਸੋਢੀ, ਲਖਵਿੰਦਰ ਸਿੰਘ ਵਰੰਟ ਅਫ਼ਸਰ, ਬਲਵੰਤ ਸਿੰਘ, ਗੁਰਨਾਮ ਚੰਦ ਆਦਿ ਨੇ ਦੱਸਿਆ ਕਿ ਇਸ ਸਬੰਧੀ 7 ਨਵੰਬਰ ਨੂੰ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 7 ਵਜੇ ਪਾਏ ਜਾਣਗੇ ਉਪਰੰਤ 8 ਵਜੇ ਸਵੇਰੇ ਨਗਰ ਕੀਰਤਨ ਦੀ ਆਰੰਭਤਾ ਕੀਤੀ ਜਾਵੇਗੀ ਜੋ ਵੱਖ-ਵੱਖ ਪਿੰਡਾਂ ਵਿਚ ਦੀ ਹੁੰਦਾ ਹੋਇਆ ਨਿਰਮਲ ਕੁਟੀਆ ਗਾਲੋਵਾਲ ਵਿਖੇ ਸਮਾਪਤ ਹੋਵੇਗਾ |
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਤਹਿਤ ਟਾਂਡਾ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਵੱਲੋਂ ਸੂਬਾ ਪੱਧਰੀ ਚੈਂਪੀਅਨਸ਼ਿਪ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।