ਟਾਂਡਾ ਉੜਮੁੜ, 6 ਨਵੰਬਰ (ਦੀਪਕ ਬਹਿਲ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਕਰਨ ਲਈ ਬਾਬਾ ਬੂਟਾ ਭਗਤ ਯਾਦਗਾਰੀ ਹਾਲ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ | ਇਸ ਸੈਮੀਨਾਰ ਵਿਚ ਜਿੱਥੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਉੱਥੇ ਹੀ ਅੰਡਰ ਟਰੇਨਿੰਗ ਆਈ.ਏ.ਐਸ ਮੈਡਮ ਓਸੀ ਮੰਡਲ, ਡੀ.ਐਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਬੀ.ਡੀ.ਪੀ.ਓ ਟਾਂਡਾ ਰਾਜੀਵ ਕੁਮਾਰ, ਐਸ. ਐਚ.ਓ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ, ਬਲਾਕ ਟਾਂਡਾ ਦੀਆਂ ਵੱਖ-ਵੱਖ ਪੰਚਾਇਤ ਦੇ ਸਰਪੰਚਾਂ ਤੇ ਪੰਚਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਹੁੰਚੇ ਹੋਏ ਅਧਿਕਾਰੀਆਂ ਅਤੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿਚ ਪਿਛਲੇ ਸਮੇਂ ਦੌਰਾਨ ਯੁੱਧ ਨਸ਼ਿਆਂ ਵਿਰੁੱਧ ਆਰੰਭ ਕੀਤਾ ਗਿਆ ਸੀ ਇਸ ਤੇ ਹੁਣ ਸਾਰਥਿਕ ਨਤੀਜੇ ਆਉਣ ਲੱਗੇ ਹਨ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਸਰਕਾਰ ਦਾ ਹੀ ਹਮ ਨਹੀਂ ਹੈ ਇਸ ਵਿਚ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ ਇਸ ਵਿਚ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਇੱਕ ਵੱਡਾ ਰੋਲ ਅਦਾ ਕਰ ਸਕਦੀਆਂ ਹਨ | ਇਸ ਮੌਕੇ ਸੰਬੋਧਨ ਕਰਦੇ ਹੋਏ ਆਈ.ਏ.ਐਸ ਮੈਡਮ ਓਸ਼ੀ ਮੰਡਲ ਨੇ ਕਿਹਾ ਕਿ ਸਾਨੂੰ ਸਰਕਾਰ ਵੱਲੋਂ ਵਿੱਡੀ ਗਈ | ਇਸ ਮੁਹਿੰਮ ਦਾ ਹਿੱਸਾ ਬਣਦੇ ਹੋਏ ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਖ਼ਤਮ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਜੇਕਰ ਅਸੀਂ ਜਿਹਾ ਨਹੀਂ ਕਰਾਂਗੇ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਇਸ ਤੇ ਬਹੁਤ ਹੀ ਮਾੜੇ ਨਤੀਜੇ ਭੁਗਤਣੇ ਪੈਣਗੇ | ਇਸ ਮੌਕੇ ਸੰਬੋਧਨ ਕਰਦੇ ਹੋਏ ਡੀ.ਐਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਹੁਣ ਤੱਕ ਨਸ਼ਿਆਂ ਦੇ ਵਿਰੁੱਧ ਕੀਤੀਆਂ ਗਈਆਂ ਕਾਰਵਾਈਆਂ ਤੇ ਗਿ੍ਫ਼ਤਾਰੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨਸ਼ੇ ਦੇ ਸੌਦਾਗਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਨਸ਼ਿਆਂ ਦਾ ਗੋਰਖ ਧੰਦਾ ਬੰਦ ਕਰਨ ਕਿਉਂਕਿ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਸਰਪੰਚ ਜਸਵੰਤ ਸਿੰਘ ਬਿੱਟੂ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਸਰਪੰਚ ਮਨਪ੍ਰੀਤ ਕੌਰ ਮੂਨਕਾ, ਸਰਪੰਚ ਮਨਵੀਰ ਸਿੰਘ, ਪੰਚ ਕੁਲਦੀਪ ਕੌਰ ਕੁਰਾਲਾ, ਸਰਪੰਚ ਸੁਖਨਿੰਦਰ ਸਿੰਘ, ਸਰਪੰਚ ਹਰਪ੍ਰੀਤ ਕੌਰ, ਸਰਪੰਚ ਪਰਮਜੀਤ ਸਿੰਘ ਬਿੱਟੂ ਜੌਹਲ, ਸਰਪੰਚ ਮਨਪ੍ਰੀਤ ਸਿੰਘ ਗੋਲਡੀ ਨਰਵਾਲ, ਸਰਪੰਚ ਬਲਵਿੰਦਰ ਕੌਰ, ਸਰਪੰਚ ਗੁਰਪ੍ਰੀਤ ਸਿੰਘ, ਪੰਚ ਜਤਿੰਦਰ ਸਿੰਘ ਲਾਡੀ, ਪੰਚ ਸਰਬਜੀਤ ਸਿੰਘ, ਪੰਚ ਸਵਰਨ ਕੌਰ, ਪੰਚ ਰਾਜਵਿੰਦਰ ਕੌਰ, ਸਰਪੰਚ ਹਰਵੰਤ ਸਿੰਘ ਖੁੱਡਾ, ਸਰਪੰਚ ਸੁਖਵਿੰਦਰ ਕੌਰ ਤੋਂ ਇਲਾਵਾ ਹੋਰਨਾਂ ਪਿੰਡਾਂ ਦੇ ਵਿਚ ਸਰਪੰਚ ਪੰਚ ਵੀ ਹਾਜ਼ਰ ਸਨ |