ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਸਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸਤਿਨਾਮ-ਵਾਹਿਗੁਰੂ ਦੇ ਜਾਪ ਕਰਦੇ ਹੋਏ ਪ੍ਰਭਾਵ ਫੇਰੀ ਕੱਢੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਵਿਦਿਆਰਥੀਆਂ ਨੇ ਦਸਤਾਰਾਂ ਸਜਾ ਕੇ ਸ਼ਰਧਾ-ਭਾਵ ਨਾਲ ਗੁਰਬਾਣੀ ਕੀਰਤਨ ਕੀਤਾ | ਇਸ ਮੌਕੇ ਸਕੂਲ ਡਾਇਰਕੈਟਰ ਉਰਮਿਲ ਸੂਦ ਨੇ ਸਮੂਹ ਸਟਾਫ ਨਾਲ ਸ਼ਿਰਕਤ ਕੀਤੀ | ਅਰਦਾਸ ਉਪਰੰਤ ਗੁਰੂ ਦਾ ਪ੍ਰਸ਼ਾਦਿ ਵਰਤਾਇਆ ਗਿਆ | ਡਾਇਰੈਕਟਰ ਸੂਦ ਨੇ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਸਮੂਹ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ |