21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਚੁਣੇ ਜਾਣ 'ਤੇ ਕਈ ਆਗੂਆਂ ਵਲੋਂ ਖ਼ੁਸ਼ੀ ਜ਼ਾਹਿਰ <br/>

ਅਜੀਤ ਡੈਸਕ 07-11-2025
ਦਸੂਹਾ, 6 ਨਵੰਬਰ (ਕੌਸ਼ਲ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਚੁਣੇ ਜਾਣ 'ਤੇ ਸਿੱਖ ਸੰਗਤ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ ਕਾਲੜਾ, ਦਵਿੰਦਰ ਸਿੰਘ ਕਾਹਲੋਂ, ਕੁਲਵੰਤ ਸਿੰਘ ਭੰਵਰਾ, ਰਜਿੰਦਰ ਸਿੰਘ, ਯੋਧਾ, ਕਿ੍ਸ਼ਨ ਲਾਲ, ਰਣਜੀਤ ਸਿੰਘ, ਕੁਲਵਿੰਦਰ ਕੇ.ਪੀ., ਪਲਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੇ ਐਡਵੋਕੇਟ ਧਾਮੀ ਨੂੰ ਦਿਲੋਂ ਵਧਾਈ ਦਿੱਤੀ | ਆਗੂਆਂ ਨੇ ਕਿਹਾ ਕਿ ਐਡਵੋਕੇਟ ਧਾਮੀ ਦੀ ਸਾਦਗੀ, ਸੇਵਾ ਭਾਵਨਾ ਅਤੇ ਪ੍ਰਬੰਧਕੀ ਕਾਬਲੀਅਤ ਕਰਕੇ ਉਹ ਸਿੱਖ ਪੰਥ ਦੇ ਮਜ਼ਬੂਤ ਨੇਤਾ ਵਜੋਂ ਉੱਭਰੇ ਹਨ | ਉਨ੍ਹਾਂ ਦੇ ਮੁੜ ਪ੍ਰਧਾਨ ਬਣਨ ਨਾਲ ਸ਼੍ਰੋਮਣੀ ਕਮੇਟੀ ਦੇ ਕੰਮ ਹੋਰ ਜ਼ਿਆਦਾ ਪੰਥਕ ਮਜ਼ਬੂਤੀ ਨਾਲ ਅੱਗੇ ਵਧਣਗੇ | ਸੰਗਤ ਨੇ ਉਮੀਦ ਜਤਾਈ ਕਿ ਐਡਵੋਕੇਟ ਧਾਮੀ ਸਿੱਖ ਧਰਮ ਅਤੇ ਗੁਰਦੁਆਰਾ ਪ੍ਰਬੰਧਾਂ ਦੀ ਸੇਵਾ ਨਿਸ਼ਕਾਮ ਭਾਵ ਨਾਲ ਜਾਰੀ ਰੱਖਣਗੇ |

ਪਿਛਲੀ ਖ਼ਬਰ ਕਿਡਜ਼ਲੈਂਡ ਇੰਟਰਨੈਸ਼ਨਲ ਸਕੂਲ ਟਾਂਡਾ ਉੜਮੁੜ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪਰਹਾਰ ਦੀ ਅਗਵਾਈ 'ਚ ਚੱਕ ਸਾਧੂ ਵਿਖੇ ਪ੍ਰਾਚੀਨ ਸ਼ਿਵ ਮੰਦਰ ਦਾ ਨਿਰਮਾਣ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।