ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਹੋਈ ਚੋਣ 'ਚ 117 ਵੋਟਾਂ ਨਾਲ ਸ: ਹਰਜਿੰਦਰ ਸਿੰਘ ਧਾਮੀ 5ਵੀਂ ਵਾਰ ਪ੍ਰਧਾਨ ਬਣੇ, ਜਿਸ ਨਾਲ ਸਮੁੱਚੀ ਸਿੱਖ ਕੌਮ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਸ: ਧਾਮੀ ਦੇ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ: ਹਰਜਿੰਦਰ ਸਿੰਘ ਧਾਮੀ ਇਕ ਧਾਰਮਿਕ ਤੇ ਇਮਾਨਦਾਰ ਸ਼ਖ਼ਸੀਅਤ ਹਨ | ਉਨ੍ਹਾਂ ਕਿਹਾ ਕਿ ਸ: ਧਾਮੀ ਦੇ 5ਵੀਂ ਵਾਰ ਪ੍ਰਧਾਨ ਬਣਨ ਨਾਲ ਜਿੱਥੇ ਪੰਥਕ ਹਲਕਿਆਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਸ: ਧਾਮੀ ਨੂੰ ਇਹ ਸੇਵਾ ਦੇ ਕੇ ਪ੍ਰਮਾਤਮਾ ਨੇ ਵੱਡਾ ਮਾਣ ਬਖ਼ਸ਼ਿਆ ਹੈ, ਜੋ ਉਨ੍ਹਾਂ ਦੀ ਸੇਵਾ ਭਾਵਨਾ ਅਤੇ ਇਮਾਨਦਾਰੀ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸ: ਧਾਮੀ ਨੇ ਹਮੇਸ਼ਾਂ ਪੰਥ ਦੀ ਹਿੱਤਾਂ ਦੇ ਨਾਲ-ਨਾਲ ਸਿੱਖੀ ਦੇ ਪ੍ਰਚਾਰ ਦੇ ਪ੍ਰਸਾਰ ਲਈ ਅਹਿਮ ਕਦਮ ਚੁੱਕੇ ਹਨ | ਉਨ੍ਹਾਂ ਆਸ ਪ੍ਰਗਟਾਈ ਕਿ ਸ਼ੋ੍ਰਮਣੀ ਕਮੇਟੀ ਵਲੋਂ ਸ: ਧਾਮੀ ਦੀ ਪ੍ਰਧਾਨਗੀ 'ਚ ਪੰਥ ਦੀ ਏਕਤਾ ਅਤੇ ਸਿੱਖੀ ਦੇ ਪ੍ਰਸਾਰ 'ਚ ਹੋਰ ਵਡਮੁੱਲੇ ਤੇ ਅਹਿਮ ਫ਼ੈਸਲੇ ਲਏ ਜਾਣਗੇ | ਉਨ੍ਹਾਂ ਕਿਹਾ ਕਿ ਸ: ਧਾਮੀ ਦੀ ਵੱਡੀ ਜਿੱਤ ਨੇ ਪੰਥ ਵਿਰੋਧੀ ਤਾਕਤਾਂ ਨੂੰ ਸਬਕ ਸਿਖਾਇਆ ਹੈ ਤੇ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਇਕਬਾਲ ਸਿੰਘ ਖੇੜਾ, ਨਿਰਮਲ ਸਿੰਘ ਭੀਲੋਵਾਲ, ਇਕਬਾਲ ਸਿੰਘ ਜੌਹਲ, ਹਰਮਿੰਦਰ ਸਿੰਘ ਧਾਮੀ, ਗੁਰਜੀਤ ਸਿੰਘ ਨੀਲਾ ਨਲੋਆ, ਪਿ੍ੰ: ਹਰਜਿੰਦਰ ਸਿੰਘ, ਭੁਪਿੰਦਰ ਸਿੰਘ ਮਹਿੰਦੀਪੁਰ, ਕੁਲਵਿੰਦਰ ਸਿੰਘ ਕੋਟਲਾ, ਅਮਰੀਕ ਸਿੰਘ ਭਾਗੋਵਾਲ, ਰਵਿੰਦਰਪਾਲ ਸਿੰਘ ਰਾਜੂ ਸੂਸ, ਸੇਵਾ ਸਿੰਘ ਭੱਕਲਾਂ, ਜਸ਼ਨ ਗੁਰਾਇਆ ਜ਼ਿਲ੍ਹਾ ਪ੍ਰਧਾਨ ਐਸ.ਓ.ਆਈ., ਅਮਨ ਹੁਸੈਨਪੁਰ, ਹਰਸਿਮਰਨ ਸਿੰਘ ਹਰਜੀ ਬਾਜਵਾ, ਮਨਵਿੰਦਰ ਸੂਸ, ਮਨਪ੍ਰੀਤ ਮੱਲ੍ਹੀ, ਐਡਵੋਕੇਟ ਸੂਰਜ ਸਿੰਘ ਬਾਗਪੁਰ, ਜਸਵਿੰਦਰ ਸਿੰਘ ਬਾਗਪੁਰ, ਕੁਲਵਿੰਦਰ ਸਿੰਘ ਬਸੀ ਨੌ, ਨੰਬਰਦਾਰ ਤੀਰਥ ਸਿੰਘ ਸਤੌਰ ਆਦਿ ਨੇ ਵੀ ਸ: ਧਾਮੀ ਦੇ ਮੁੜ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |