ਹੁਸ਼ਿਆਰਪੁਰ, 6 ਨਵੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਬਾਬਾ ਰਤਨ ਸਿੰਘ ਪਿੰਡ ਚੱਬੇਵਾਲ ਵਿਖੇ ਸਵ. ਪ੍ਰਕਾਸ਼ ਸਿੰਘ, ਮਾਤਾ ਕ੍ਰਿਪਾਲ ਕੌਰ, ਮਾਤਾ ਬਲਵੀਰ ਕੌਰ ਢਿੱਲੋਂ ਤੇ ਸੰਤੋਖ ਸਿੰਘ ਢਿੱਲੋਂ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਤੇ ਆਮ ਜਾਂਚ ਕੈਂਪ ਸੁਖਵਿੰਦਰ ਸਿੰਘ ਢਿੱਲੋਂ ਤੇ ਸੁਰਿੰਦਰਪਾਲ ਸਿੰਘ ਸੰਧੂ ਦੀ ਅਗਵਾਈ 'ਚ 7 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਰਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਕੈਂਪ 'ਚ ਡਾ. ਬਲਵੀਰ ਸਿੰਘ ਭੌਰਾ ਅਕਾਲ ਆਈ ਹਸਪਤਾਲ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ ਅਤੇ ਇਸਦੇ ਨਾਲ ਹੀ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਜੀ.ਐੱਨ.ਆਈ. ਮੈਡੀਕਲ ਸਾਇੰਸ ਹਸਪਤਾਲ ਵੱਲੋਂ ਈ.ਸੀ.ਜੀ. ਅਤੇ ਹੋਰ ਟੈੱਸਟ ਮੁਫ਼ਤ ਕੀਤੇ ਜਾਣਗੇ | ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਗੁਰਨੰਦਨ ਸਿੰਘ ਬਿੱਲਾ, ਮਾਰਕ ਸਿੰਘ ਢਿੱਲੋਂ, ਜਸਪਾਲ ਸਿੰਘ ਢਿੱਲੋਂ ਤੇ ਰਜਿੰਦਰ ਸਿੰਘ ਜਸਪਾਲ ਹਾਜ਼ਰ ਹੋਣਗੇ |