ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਬੈਕਫਿੰਕੇ ਦੇ ਚੇਅਰਮੈਨ ਸੰਦੀਪ ਸੈਣੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਰਦਿਕ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਫੇਸਲੈੱਸ ਆਰ. ਟੀ. ਓ ਸੇਵਾਵਾਂ ਸੂਬੇ ਦੇ ਨਾਗਰਿਕਾਂ ਲਈ ਇਕ ਵੱਡੀ ਸੌਗਾਤ ਹੈ | ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਹੁਣ ਲੋਕਾਂ ਨੂੰ ਵਾਹਨ ਰਜਿਸਟਰੇਸ਼ਨ ਤੇ ਡਰਾਈਵਿੰਗ ਲਾਇਸੰਸ ਨਾਲ ਜੁੜੀਆਂ ਸੇਵਾਵਾਂ ਲਈ ਆਰ.ਟੀ.ਓ. ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ | ਸੰਦੀਪ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਜਨਤਾ ਦੀ ਸੁਵਿਧਾ ਨੂੰ ਸਭ ਤੋਂ ਉੱਪਰ ਰੱਖਦਿਆਂ ਇਹ ਆਧੁਨਿਕ ਪ੍ਰਣਾਲੀ ਲਾਗੂ ਕੀਤੀ ਹੈ | ਸੰਦੀਪ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਨੂੰ ਡਿਜੀਟਲ ਅਤੇ ਪਾਰਦਰਸ਼ੀ ਸ਼ਾਸਨ ਦੀ ਦਿਸ਼ਾ ਵਿਚ ਅੱਗੇ ਵਧਾ ਰਹੇ ਹਨ | ਉਨ੍ਹਾਂ ਕਿਹਾ ਕਿ ਜਨਤਾ ਦੇ ਹਿੱਤ ਲਈ ਕੀਤੇ ਜਾ ਰਹੇ ਇਸ ਤਰ੍ਹਾਂ ਦੇ ਫ਼ੈਸਲੇ ਨਿਸ਼ਚਿਤ ਰੂਪ ਵਿਚ 'ਰੰਗਲਾ ਪੰਜਾਬ' ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਮੀਲ ਦਾ ਪੱਥਰ ਸਾਬਿਤ ਹੋਣਗੇ |