ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ:) ਨੇ ਦੱਸਿਆ ਹੈ ਕਿ ਜਿਸ ਵੀ ਸਾਬਕਾ ਸੈਨਿਕ ਪੈਨਸ਼ਨਰਜ਼/ ਸਾਬਕਾ ਸੈਨਿਕ ਦੀ ਵਿਧਵਾ ਤੇ ਆਸ਼ਰਿਤ ਫ਼ੌਜ ਫੈਮਿਲੀ ਪੈਨਸ਼ਨਰਜ਼ ਦੀ ਮਹੀਨਾ ਨਵੰਬਰ 2025 ਵਿਚ ਹਾਜ਼ਰੀ ਲੱਗਣਯੋਗ ਹੈ, ਉਨ੍ਹਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਨੇੜੇ ਗ੍ਰੀਨ ਵਿਊ ਪਾਰਕ, ਹੁਸ਼ਿਆਰਪੁਰ ਵਿਖੇ ਜੀਵਤ ਹੋਣ ਦਾ ਪ੍ਰਮਾਣ ਪੱਤਰ (ਲਾਈਫ਼ ਸਰਟੀਫਿਕੇਟ) ਲਗਾਉਣ ਸਬੰਧੀ 3 ਤੋਂ 17 ਨਵੰਬਰ 2025 ਤੱਕ ਸਰਕਾਰੀ ਛੁੱਟੀਆਂ ਨੂੰ ਛੱਡ ਕੇ ਬਾਕੀ ਦਿਨ, ਦਫ਼ਤਰੀ ਸਮੇਂ ਦੌਰਾਨ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਲਈ ਉਹ ਆਪਣਾ ਫ਼ੌਜ ਦੀ ਪੈਨਸ਼ਨ ਦਾ ਪੀ.ਪੀ.ਓ., ਆਧਾਰ ਕਾਰਡ ਤੇ ਬੈਂਕ ਪਾਸ ਬੁੱਕ, ਜਿਸ ਵਿਚ ਪੈਨਸ਼ਨ ਆ ਰਹੀ ਹੈ, ਸਮੇਤ ਆਪਣਾ ਮੋਬਾਈਲ ਜਿਸ ਵਿਚ ਹਰੇਕ ਮਹੀਨੇ ਪੈਨਸ਼ਨ ਦਾ ਮੈਸੇਜ ਆਉਂਦਾ ਹੈ ਅਤੇ ਹੋਰ ਬਾਕੀ ਸਾਰੇ ਦਸਤਾਵੇਜ਼ ਲੈ ਕੇ ਇਸ ਦਫ਼ਤਰ ਵਿਖੇ ਪਹੁੰਚਣ ਤੇ ਇਸ ਮੌਕੇ ਦਾ ਲਾਭ ਉਠਾਉਣ |