ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਇੱਕ ਓਅੰਕਾਰ ਸਤਿਨਾਮ' ਦਾ ਜਾਪ ਕੀਤਾ ਗਿਆ | ਇਸ ਮੌਕੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਬਦ-ਕੀਰਤਨ ਸਰਵਣ ਕਰਵਾਇਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਅਨੁੱਜ ਤੋਲਾ ਅਤੇ ਅਮਿਤ ਤੋਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਹਮੇਸ਼ਾਂ ਸੱਚ, ਸਮਾਨਤਾ ਅਤੇ ਮਾਨਵਤਾ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਸਕੂਲ ਦੇ ਪਿ੍ੰ: ਮਾਰਿਆ ਜਾੱਨ ਨੇ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ 'ਨਾਮ ਜਪੋ, ਵੰਡ ਛਕੋ ਤੇ ਕਿਰਤ ਕਰੋ' ਨੂੰ ਆਪਣੇ ਜੀਵਨ 'ਚ ਧਾਰਨ ਕਰਨ ਦੀ ਲੋੜ ਹੈ | ਇਸ ਮੌਕੇ ਵਿਦਿਆਰਥੀਆਂ ਵਲੋਂ ਗੁਰਬਾਣੀ 'ਤੇ ਆਧਾਰਿਤ ਕਵਿਤਾਵਾਂ ਅਤੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |