21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪ੍ਰਕਾਸ਼ ਪੁਰਬ ਸੰਬੰਧੀ ਖ਼ਾਲਸਾ ਸਕੂਲ ਗੜ੍ਹਦੀਵਾਲਾ ਤੋਂ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 07-11-2025
ਗੜ੍ਹਦੀਵਾਲਾ, 6 ਨਵੰਬਰ (ਚੱਗਰ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਅਤੇ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਵਲੋਂ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਦੀ ਪ੍ਰੇਰਨਾ ਸਦਕਾ ਗੜ੍ਹਦੀਵਾਲਾ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਅਤੇ ਸਟਾਫ਼ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਹੜਾ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋ ਕੇ ਗੜ੍ਹਦੀਵਾਲਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਸ਼ਹਿਰ ਵਿਚੋਂ ਦੀ ਹੁੰਦਾ ਹੋਇਆ ਮੁੜ ਉਕਤ ਸਕੂਲ ਵਿਖੇ ਸਮਾਪਤ ਹੋਇਆ | ਸ਼ਹਿਰ ਵਾਸੀਆਂ ਵਲੋਂ ਨਗਰ ਕੀਰਤਨ ਦਾ ਵੱਖ-ਵੱਖ ਥਾਈ ਭਰਵਾਂ ਸਵਾਗਤ ਕੀਤਾ ਗਿਆ ਅਤੇ ਅਨੇਕ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਬੈਂਡ ਵਾਜਿਆਂ ਦੀ ਧੂੰਨਾਂ ਨਾਲ ਸਬਦ ਗਾਇਨ ਕੀਤੇ ਗਏ ਅਤੇ ਵੱਖ-ਵੱਖ ਰਾਗੀ ਜਥਿਆਂ ਤੋ ਇਲਾਵਾ ਧਰਮਪਾਲ ਭੱਟੀ, ਅਜੀਤ ਸਿੰਘ ਰਾਣਾ ਆਦਿ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ | ਨਗਰ ਕੀਰਤਨ ਦੀ ਸਮਾਪਤੀ 'ਤੇ ਕੋਚ ਕੁਲਦੀਪ ਸਿੰਘ ਗੋਗਾ ਅਤੇ ਪਿ੍ੰ. ਕੁਲਵੀਰ ਕੌਰ ਸਹੋਤਾ ਦੇ ਪਰਿਵਾਰ ਵਲੋਂ ਛੋਲੇ-ਪੂਰੀਆਂ ਦਾ ਲੰਗਰ ਲਗਾਇਆ ਗਿਆ, ਜਦਕਿ ਪਿ੍ੰ. ਅਰਵਿੰਦਰ ਕੌਰ ਗਿੱਲ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਦੀ ਤਰਫ਼ੋਂ ਭਾਈ ਦਲਜੀਤ ਸਿੰਘ ਕਾਬੂ, ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ, ਅਕਾਲੀ ਆਗੂ ਕਮਲਜੀਤ ਸਿੰਘ ਕੁਲਾਰ ਰਸੂਲਪੁਰ, ਮੈਨੇਜਰ ਜਗਜੀਤ ਸਿੰਘ ਰੀਹਲ, ਪਿ੍ੰਸੀਪਲ ਰੁਪਿੰਦਰਜੀਤ ਸਿੰਘ, ਚੌਧਰੀ ਗੁਰਕੰਵਲ ਸਿੰਘ ਸਹੋਤਾ, ਇਕਬਾਲ ਸਿੰਘ ਬਾਹਗਾ, ਪਿ੍ੰ. ਦਰਸ਼ਨਾ ਕੌਸ਼ਲ, ਪਿ੍ੰ. ਸੋਨੀਲਾ ਰਾਜਪੂਤ, ਸਿਮਰਜੀਤ ਸਿੰਘ ਅਟਵਾਲ, ਸੰਦੀਪ ਸਿੰਘ ਸੋਨੂੰ ਡੱਫਰ, ਡਾ. ਸੰਜੀਵ ਸ਼ਰਮਾਂ, ਭਾਈ ਹਰਪਾਲ ਸਿੰਘ ਧਾਰਮਿਕ ਟੀਚਰ, ਚੌਧਰੀ ਦਲਵਿੰਦਰ ਕੌਰ ਸਹੋਤਾ, ਪਰਮਜੀਤ ਕੌਰ ਸਹੋਤਾ, ਸਾਬਕਾ ਕੌਂਸਲਰ ਰਸ਼ਪਾਲ ਸਿੰਘ ਸਹੋਤਾ, ਹਰਪ੍ਰੀਤ ਸਿੰਘ ਗੜ੍ਹਦੀਵਾਲਾ, ਭਾਈ ਅੰਮਿ੍ਤਪਾਲ ਸਿੰਘ ਖੰਡਾ, ਜਸਵਿੰਦਰ ਸਿੰਘ ਮਣਕੂ, ਜਗਤਾਰ ਸਿੰਘ ਬਲਾਲਾ, ਹਰਕਮਲਜੀਤ ਸਿੰਘ ਸੋਨੂੰ ਸਮੇਤ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਦਬੁਰਜੀ ਵਿਖੇ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਮੰਨਣਹਾਨਾ 'ਚ ਦੋਹਰੀਆਂ ਬੈੱਲ ਗੱਡੀਆਂ ਦੀਆਂ ਦੌੜਾਂ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।