ਟਾਂਡਾ ਉੜਮੁੜ, 6 ਨਵੰਬਰ (ਭਗਵਾਨ ਸਿੰਘ ਸੈਣੀ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਖ-ਵੱਖ ਪਿੰਡਾਂ ਵਿਚ ਪਿਛਲੇ ਕਈ ਦਿਨਾਂ ਤੋਂ ਸਵੇਰੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਉੱਥੇ ਅੱਜ ਪਿੰਡ ਦਬੁਰਜੀ ਦੇ ਗੁਰਦੁਆਰਾ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਵਿਚ ਸ਼ੁਰੂ ਹੋਇਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ, ਹੈੱਡ ਗ੍ਰੰਥੀ ਸੁਰਿੰਦਰ ਸਿੰਘ ਦੀ ਦੇਖ ਰੇਖ ਵਿਚ ਸਜਾਏ ਗਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ | ਇਸ ਦੌਰਾਨ ਰਾਗੀ ਜਥੇ ਅਤੇ ਸੰਗਤਾਂ ਗੁਰਬਾਣੀ ਦਾ ਜਾਪੁ ਕਰਦੇ ਜਾ ਰਹੀਆਂ ਸਨ | ਨਗਰ ਕੀਰਤਨ ਦਾ ਵੱਖ-ਵੱਖ ਮੁਹੱਲਿਆਂ ਵਿਚ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਦਲ ਪੰਥ ਸਿੰਘ ਸਾਹਿਬ ਜਥੇਦਾਰ ਨਵਾਬ ਕਪੂਰ ਸਿੰਘ ਜੀ ਅਕਾਲੀ ਬੁੱਢਾ ਦਲ ਚੱਕ ਬਾਮੁ ਦੇ ਗਤਕਾ ਅਖਾੜਾ ਜਥੇ ਨੇ ਮੁਖੀ ਸਿੰਘ ਸਾਹਿਬ ਜਥੇਦਾਰ ਨਵਾਬ ਦਵਿੰਦਰ ਸਿੰਘ ਅਕਾਲੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਿਚ ਸਿੱਖ ਮਾਰਸ਼ਲ ਆਰਟ ਗਤਕਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਸਰਪੰਚ ਨਿਸ਼ਾਨ ਸਿੰਘ ਸਜਲਾਣਾ, ਮਾਸਟਰ ਬਿਕਰਮਜੀਤ ਸਿੰਘ, ਪਰਮਜੀਤ ਸਿੰਘ ਮੁਲਤਾਨੀ, ਰਜਿੰਦਰ ਸਿੰਘ ਗੁਰਮੀਤ ਸਿੰਘ, ਸੋਨੂੰ ਦਬੁਰਜੀ, ਜਤਿੰਦਰਜੀਤ ਸਿੰਘ ਸੋਨੰੂ ਪ੍ਰਧਾਨ, ਗਿਆਨ ਸਿੰਘ, ਜਸਪਾਲ ਸਿੰਘ, ਮਾਸਟਰ ਸਵਿੰਦਰ ਸਿੰਘ, ਯਾਦਵਿੰਦਰ ਸਿੰਘ ਯਾਦ, ਲਵਲੀ, ਜੋਗਿੰਦਰ ਸਿੰਘ, ਮਹਿੰਦਰ ਸਿੰਘ, ਮਸਤਾਨ ਸਿੰਘ, ਨਿਰੰਜਨ ਸਿੰਘ, ਗੁਰਬਖ਼ਸ਼ ਸਿੰਘ, ਡਾਕਟਰ ਭੁਪਿੰਦਰ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਖ਼ਾਲਸਾ, ਲਖਵਿੰਦਰ ਸਿੰਘ, ਕੁਲਦੀਪ ਸਿੰਘ, ਪਲਵਿੰਦਰ ਸਿੰਘ, ਸੁਰਜੀਤ ਸਿੰਘ ਅਤੇ ਪਿੰਡ ਦੀਆਂ ਸਮੂਹ ਸੰਗਤਾਂ ਨੇ ਹਾਜ਼ਰੀ ਲਗਵਾਈ |