21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 07-11-2025
ਹਾਜੀਪੁਰ, 6 ਨਵੰਬਰ (ਜੋਗਿੰਦਰ ਸਿੰਘ)-ਬਾਬਾ ਸ੍ਰੀ ਚੰਦ ਐਜੂਕੇਸ਼ਨਲ ਐਂਡ ਵੈੱਲਫੇਅਰ ਟਰੱਸਟ ਮੁਕੇਰੀਆਂ ਦੁਆਰਾ ਚਲਾਏ ਜਾ ਰਹੇ ਪਿੰਡ ਪਨਖੂਹ ਵਿਚ ਸਥਿਤ ਕੋਹਿਨੂਰ ਇੰਟਰਨੈਸ਼ਨਲ ਸਕੂਲ ਨੇ ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਦੀ ਨਿਗਰਾਨੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ | ਇਸ ਮੌਕੇ ਪੰਜਵੀਂ ਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ 'ਮਨ ਕਿਉਂ ਬੈਰਾਗ ਕਰੇਗਾ ਸਤਿਗੁਰੂ ਮੇਰਾ ਪੂਰਾ' ਸ਼ਬਦ ਗਾਇਨ ਕੀਤਾ | ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ 'ਮੂਲ ਮੰਤਰ' ਦਾ ਜਾਪ ਕੀਤਾ | ਇਸ ਮੌਕੇ ਅਧਿਆਪਕਾ ਰਾਜਵੀਰ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਸੰਸਥਾਪਕ ਅਤੇ ਸਿੱਖਾਂ ਦੇ ਪਹਿਲੇ ਗੁਰੂ ਸਨ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਜੀ ਨੇ ਬਹੁਤ ਸਾਰੀਆਂ ਯਾਤਰਾਵਾਂ ਕੀਤੀਆਂ | ਉਨ੍ਹਾਂ ਸਿੱਖ ਧਰਮ ਦੇ ਪੈਰੋਕਾਰਾਂ ਲਈ ਆਪਣੇ ਜੀਵਨ ਦੇ ਤਿੰਨ ਮੂਲ ਸਿਧਾਂਤ ਕੀਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਿੱਤੇ | ਇਸ ਮੌਕੇ ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਨੇ ਸਾਰੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਸਾਰਿਆਂ ਨੂੰ ਪ੍ਰਸ਼ਾਦ ਵੰਡਿਆ ਗਿਆ | ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਬੋਦਲ ਵਿਖੇ ਪੀਰ ਲੱਖ ਦਾਤਾ ਦੇ ਸਥਾਨ 'ਤੇ ਬਾਬਾ ਸਰਬਜੀਤ ਸਿੰਘ ਦੀ ਅਗਵਾਈ ਹੇਠ ਸੂਫ਼ੀ ਕਲਾਮ ਪੇਸ਼ ਕੀਤੇ <br/> ਅਗਲੀ ਖ਼ਬਰ ਪਿੰਡ ਦੇਵੀਦਾਸ 'ਚ ਸਾਕਾ 1947 ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।