21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਿੰਡ ਬੋਦਲ ਵਿਖੇ ਪੀਰ ਲੱਖ ਦਾਤਾ ਦੇ ਸਥਾਨ 'ਤੇ ਬਾਬਾ ਸਰਬਜੀਤ ਸਿੰਘ ਦੀ ਅਗਵਾਈ ਹੇਠ ਸੂਫ਼ੀ ਕਲਾਮ ਪੇਸ਼ ਕੀਤੇ <br/>

ਅਜੀਤ ਡੈਸਕ 07-11-2025
ਦਸੂਹਾ, 6 ਨਵੰਬਰ (ਭੁੱਲਰ)-ਪਿੰਡ ਬੋਦਲ ਵਿਖੇ ਪੀਰ ਲੱਖ ਦਾਤਾ ਦੇ ਸਥਾਨ 'ਤੇ ਬਾਬਾ ਸਰਬਜੀਤ ਸਿੰਘ ਮਸ਼ਿਆਣਾ ਤੇ ਵੀਰਇੰਦਰ ਸਿੰਘ ਮਸ਼ਿਆਣਾ ਦੀ ਅਗਵਾਈ ਹੇਠ 39ਵਾਂ 4 ਰੋਜ਼ਾ ਅੰਤਰ ਰਾਸ਼ਟਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਭਾਗ ਲਿਆ | ਇਸ ਮੌਕੇ ਪੀਰ ਲੱਖ ਦਾਤਾ ਦੇ ਸਥਾਨ ਤੇ ਝੰਡੇ ਦੀ ਰਸਮ ਅਦਾ ਕੀਤੀ ਗਈ ਅਤੇ ਬਾਬਾ ਸਰਬਜੀਤ ਸਿੰਘ ਵਲੋਂ ਚਾਦਰ ਪੋਸ਼ੀ ਦੀ ਰਸਮ ਨਿਭਾਈ ਗਈ | ਇਸ ਮੌਕੇ ਪ੍ਰਸਿੱਧ ਗਾਇਕ ਮਨੀ ਕਨਵਰ ਵੱਲੋਂ ਸੂਫ਼ੀ ਕਲਾਮ ਪੇਸ਼ ਕੀਤੇ ਗਏ | ਇਸ ਮੌਕੇ ਬੱਚਿਆਂ ਦੀਆਂ ਕੁਸ਼ਤੀਆਂ ਵੀ ਕਰਵਾਈਆਂ ਗਈਆਂ | ਇਸ ਸੰਬੰਧੀ ਪੀਰ ਲੱਖ ਦਾਤਾ ਛਿੰਝ ਮੇਲੇ ਦੇ ਪ੍ਰਧਾਨ ਵੀਰਇੰਦਰ ਸਿੰਘ ਮਸ਼ਿਆਣਾ ਸਾਬਕਾ ਸਰਪੰਚ ਬੋਦਲ ਨੇ ਦੱਸਿਆ ਕਿ ਪੀਰ ਲੱਖ ਦਾਤਾ ਦੇ ਸਥਾਨ 'ਤੇ 5 ਨਵੰਬਰ ਨੂੰ ਜੈਸਮੀਨ ਅਖਤਰ ਦਾ ਖੁੱਲ੍ਹਾ ਅਖਾੜਾ ਹੋਵੇਗਾ ਅਤੇ ਸ਼ਾਮ 3 ਵਜੇ ਨਾਮੀ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ, ਜਿਸ ਵਿਚ ਪੰਜਾਬ ਭਰ ਦੇ ਪਹਿਲਵਾਨ ਹਿੱਸਾ ਲੈਣਗੇ | ਉਨ੍ਹਾਂ ਦੱਸਿਆ ਕਿ 6 ਨਵੰਬਰ ਨੂੰ ਨਕਲਾਂ ਕਰਵਾਈਆਂ ਜਾਣਗੀਆਂ, ਜਿਸ ਵਿਚ ਇਸ਼ੂ ਨਕਲ ਪਾਰਟੀ ਵੱਲੋਂ ਨਕਲਾਂ ਪੇਸ਼ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਉੱਘੀਆਂ ਸ਼ਖ਼ਸੀਅਤਾਂ ਵੀ ਪਹੁੰਚਣਗੀਆਂ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਨੇ ਪਹੁੰਚੀਆਂ ਹੋਈਆਂ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਪੀਰ ਲੱਖ ਦਾਤਾ ਦੇ ਸਥਾਨ 'ਤੇ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ | ਉਨ੍ਹਾਂ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਸਲਾਨਾ ਸਭਿਆਚਾਰਕ ਤੇ ਛਿੰਝ ਮੇਲਾ ਕਰਵਾਇਆ ਜਾਂਦਾ ਹੈ, ਜਿਸ ਨੂੰ ਅੱਗੋਂ ਵੀ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਉਨ੍ਹਾਂ ਭਲਕੇ ਖੁੱਲੇ੍ਹ ਅਖਾੜੇ ਤੇ ਕੁਸ਼ਤੀਆਂ ਵਿਚ ਪਹੁੰਚਣ ਦੀ ਸੰਗਤਾਂ ਨੂੰ ਅਪੀਲ ਕੀਤੀ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ, ਮੁੱਖ ਸਲਾਹਕਾਰ ਪਰਮਜੀਤ ਸਿੰਘ ਟਰਾਂਸਪੋਰਟ, ਖ਼ਜ਼ਾਨਚੀ ਪ੍ਰਗਟ ਸਿੰਘ, ਸਟੇਜ ਸਕੱਤਰ ਮਹੰਤ ਸੁਦਾਗਰ ਸਿੰਘ, ਸਕੱਤਰ ਗੁਰਜੀਤ ਸਿੰਘ ਨੰਬਰਦਾਰ, ਤਰਨ ਬੋਦਲ, ਦਲਬੀਰ ਸਿੰਘ ਭੁੱਲਰ, ਜਸਬੀਰ ਸਿੰਘ ਰੰਧਾਵਾ ਤੋਂ ਇਲਾਵਾ ਛਿੰਝ ਕਮੇਟੀ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮਹੰਤ ਸੁਦਾਗਰ ਸਿੰਘ ਵੱਲੋਂ ਨਿਭਾਈ ਗਈ |

ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਸੱਗਲਾਂ 'ਚ ਖੇਡ ਪਾਰਕ ਦਾ ਰੱਖਿਆ ਨੀਂਹ ਪੱਥਰ <br/> ਅਗਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।