ਦਸੂਹਾ, 6 ਨਵੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਸੱਗਲਾਂ ਵਿਖੇ 19 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਖੇਡ ਪਾਰਕ ਦਾ ਨੀਂਹ ਪੱਥਰ ਕਰ ਕਮਲਾ ਨਾਲ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਸ ਖੇਡ ਪਾਰਕ ਨੂੰ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪਿੰਡ ਵਿਚ ਨਵਾਂ ਜਿੰਮ ਵੀ ਜਲਦੀ ਹੀ ਤਿਆਰ ਕੀਤਾ ਜਾਵੇਗਾ ਜਿਸ ਵਿਚ ਪਿੰਡ ਦੇ ਨੌਜਵਾਨ ਸਵੇਰੇ, ਸ਼ਾਮ ਕਸਰਤ ਕਰਨਗੇ ਤੇ ਖੇਡਾਂ ਨਾਲ ਜੁੜਨਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਵਿਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਾਲੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹਨ | ਉਨ੍ਹਾਂ ਕਿਹਾ ਹਲਕੇ ਅੰਦਰ ਲਗਪਗ ਦਰਜਨ ਤੋਂ ਵੱਧ ਪਿੰਡਾਂ ਵਿਚ ਅਜਿਹੇ ਖੇਡ ਸਟੇਡੀਅਮ ਤਿਆਰ ਕੀਤੇ ਜਾ ਚੁੱਕੇ ਹਨ ਜਦਕਿ 60 ਪਿੰਡਾਂ ਵਿਚ ਵੀ ਜਲਦੀ ਹੀ ਖੇਡ ਸਟੇਡੀਅਮ ਤਿਆਰ ਕੀਤੇ ਜਾਣਗੇ | ਉਨ੍ਹਾਂ ਕਿਹਾ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਬਿਨ੍ਹਾਂ ਭੇਦ ਭਾਵ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਜ ਤੱਕ ਪਿਛਲੀਆਂ ਸਰਕਾਰਾਂ ਵਲੋਂ ਉਨ੍ਹਾਂ ਦੇ ਪਿੰਡ ਦੀ ਕਿਸੇ ਵੀ ਸਰਕਾਰ ਨੇ ਸਾਰ ਨਹੀਂ ਲਈ | ਇਸ ਮੌਕੇ ਸਾਬਕਾ ਚੇਅਰਮੈਨ ਬਲਕਾਰ ਸਿੰਘ ਸਿੰਘ ਪਨਵਾਂ, ਕੇ.ਪੀ. ਸੰਧੂ ਚੇਅਰਮੈਨ, ਹੈਪੀ ਸਰਪੰਚ, ਸੰਤੋਖ ਤੋਖੀ, ਸਗਲਾ ਪੰਚਾਇਤ ਸਰਪੰਚ ਦਵਿੰਦਰ ਸਿੰਘ, ਪੰਚ ਗੁਰਿੰਦਰ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਕਸ਼ਮੀਰ ਸਿੰਘ, ਪੰਚ ਸੀਤਲ ਸਿੰਘ, ਮਹਿੰਦਰ ਸਿੰਘ, ਕੁਲਵਿੰਦਰ ਸਿੰਘ, ਬਾਵਾ ਸਿੰਘ, ਜਸ਼ਨਪ੍ਰੀਤ ਸਿੰਘ, ਸੁਖਰਾਜ ਸਿੰਘ, ਹਰਪ੍ਰੀਤ ਸਿੰਘ, ਬਲਕਾਰ ਸਿੰਘ, ਸੁਦਾਗਰ ਸਿੰਘ, ਕੁਲਵਿੰਦਰ ਸਿੰਘ, ਕੁਲਵੀਰ ਸਿੰਘ, ਪਰਗਟ ਸਿੰਘ, ਕਰਨਵੀਰ ਸਿੰਘ, ਮਨਦੀਪ ਸਿੰਘ, ਦੀਦਾਰ ਸਿੰਘ, ਸੋਹਣ ਸਿੰਘ, ਮਨਵੀਰ ਸਿੰਘ, ਪ੍ਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |