27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਡੀ. ਟੀ. ਐੱਫ. ਵਲੋਂ ਸਕੂਲਾਂ ਅੱਗੇ ਪੰਜਾਬ 'ਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ

ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ (ਲੜਕੇ) ਗੜ੍ਹਸ਼ੰਕਰ ਵਿਖੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਅਧਿਆਪਕ | ਤਸਵੀਰ : ਧਾਲੀਵਾਲ <br/> 08-11-2025
ਗੜ੍ਹਸ਼ੰਕਰ, 7 ਨਵੰਬਰ (ਧਾਲੀਵਾਲ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਅੰਦਰ ਪਿਛਲੇ ਅੱਠ ਸਾਲਾਂ ਤੋਂ ਸੈਨੇਟ ਅਤੇ ਸਿੰਡੀਕੇਟ ਰਾਹੀਂ ਚੱਲ ਰਹੇ ਪ੍ਰਬੰਧ ਨੂੰ ਤੋੜ ਕੇ ਨਿਯੁਕਤੀਆਂ ਰਾਹੀਂ ਪ੍ਰਬੰਧ ਸੰਭਾਲਣ ਦੇ ਫ਼ੈਸਲੇ ਕਰਨ ਦੇ ਖ਼ਿਲਾਫ਼ ਦੋ ਦਿਨ ਫ਼ੈਸਲੇ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜਨ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਇਕਾਈ ਹੁਸ਼ਿਆਰਪੁਰ ਵਲੋਂ ਭਰਾਤਰੀ ਵਿਦਿਆਰਥੀ, ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨਾਲ ਮਿਲ ਕੇ ਵੱਖ-ਵੱਖ ਸਕੂਲਾਂ ਵਿਚ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਡੀ.ਟੀ.ਐੱਫ. ਦੇ ਸੰਯੁਕਤ ਸਕੱਤਰ ਮੁਕੇਸ਼ ਕੁਮਾਰ, ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਕੁਮਾਰ ਗੌਰਵ ਤੇ 4161 ਮਾਸਟਰ ਕਾਡਰ ਯੂਨੀਅਨ ਦੇ ਆਗੂ ਬਲਕਾਰ ਸਿੰਘ ਮਘਾਣੀਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਰਾਜਾਂ ਦੇ ਅਧਿਕਾਰਾਂ ਨੂੰ ਖ਼ਤਮ ਕਰਦੇ ਕੇਂਦਰੀਕਰਨ ਤੇ ਭਗਵਾਂਕਰਨ ਦੇ ਤਹਿਤ ਰਾਜਾਂ ਦੇ ਅਧਿਕਾਰਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਹੁਣ ਸੈਨੇਟ ਦੀ ਤਾਕਤ 90 ਮੈਂਬਰਾਂ ਤੋਂ ਘਟਾ ਕੇ 31 ਮੈਂਬਰਾਂ ਤੱਕ ਸੀਮਤ ਕਰ ਦਿੱਤੀ ਗਈ ਹੈ ਜਿਸ ਵਿਚ 18 ਚੁਣੇ ਹੋਏ, 6 ਨਾਮਜ਼ਦ ਅਤੇ 7 ਅਹੁਦੇਦਾਰ ਹੋਰ ਸ਼ਾਮਿਲ ਹੋਣਗੇ | ਇਸ ਤਰ੍ਹਾਂ ਚੋਣ ਪ੍ਰਣਾਲੀ ਰਾਹੀਂ ਪਿਛਲੇ ਲੰਮੇ ਸਮੇਂ ਤੋਂ ਚੱਲੇ ਆ ਰਹੇ ਪ੍ਰਬੰਧਕੀ ਢਾਂਚੇ ਨੂੰ ਸਿੱਧੇ ਰੂਪ ਵਿਚ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਕੇਂਦਰ ਨੇ ਯੂਨੀਵਰਸਿਟੀ ਦਾ ਪ੍ਰਬੰਧ ਅਸਿੱਧੇ ਰੂਪ ਵਿਚ ਆਪਣੇ ਹੱਥਾਂ ਵਿਚ ਲੈ ਲਿਆ ਹੈ ਜਿਸ ਦੇ ਖ਼ਿਲਾਫ਼ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਕਰ ਰਹੇ ਹਨ ਇਸ ਨੋਟੀਫ਼ਿਕੇਸ਼ਨ ਦੇ ਖ਼ਿਲਾਫ਼ ਤੇ ਸੰਘਰਸ਼ਸ਼ੀਲ ਵਿਦਿਆਰਥੀਆਂ ਦੇ ਸੰਘਰਸ਼ ਨਾਲ ਇਕਮੁੱਠਤਾ ਜ਼ਾਹਿਰ ਕਰਦਿਆਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅੱਗੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ | ਇਸ ਮੌਕੇ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਆਗੂ ਜਸਵੰਤ ਸਿੰਘ ਭੱਠਲ, ਸੱਜਣ ਸਿੰਘ ਧਮਾਈ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵਿੰਦਰ ਚਾਹਲ, ਅਵਤਾਰ ਸਿੰਘ ਤਾਰੀ, ਪੇਂਡੂ ਮਜ਼ਦੂਰ ਯੂਨੀਅਨ ਆਗੂ ਬਗੀਚਾ ਸਿੰਘ ਸਹੂੰਗੜਾ, ਡੀ.ਟੀ.ਐੱਫ. ਆਗੂਆਂ ਜਸਵਿੰਦਰ ਸਿੰਘ, ਮੈਡਮ ਗੀਤਾਂਜਲੀ, ਜਸਪ੍ਰੀਤ ਕੌਰ, ਰੂਬੀ, ਕੁਲਵਿੰਦਰ ਕੌਰ, ਰਾਕੇਸ਼ ਕੁਮਾਰ, ਜਸਵੀਰ ਸਿੰਘ, ਰਾਮ ਸਰੂਪ ਨੇ ਕਿਹਾ ਕਿ ਜਦ ਤੱਕ ਸੈਨੇਟ ਨੂੰ ਤੋੜਨ ਦਾ ਨੋਟੀਫਿਕੇਸ਼ਨ ਵਾਪਿਸ ਨਹੀਂ ਹੁੰਦਾ ਉਦੋਂ ਤੱਕ ਡਟਵਾਂ ਵਿਰੋਧ ਜਾਰੀ ਰਹੇਗਾ |

ਪਿਛਲੀ ਖ਼ਬਰ ਬਾਬਾ ਅਵਤਾਰ ਸਿੰਘ ਛੱਤਵਾਲਿਆਂ ਦੀ ਯਾਦ 'ਚ ਮਹਾਨ ਸਮਾਗਮ 9 ਨੂੰ ਅਗਲੀ ਖ਼ਬਰ ਵੈਟਰਨਰੀ ਸਰਜਨ ਡਾ. ਜਸਪਾਲ ਸਿੰਘ ਸੰਘੇੜਾ ਦਾ ਵਧੀਆ ਸੇਵਾਵਾਂ ਬਦਲੇ ਗਰਾਮ ਪੰਚਾਇਤ ਜਲੋਟਾ ਵਲੋਂ ਵਿਸ਼ੇਸ਼ ਸਨਮਾਨ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।