28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪਿੰਡ ਧਨੋਆ ਤੋਂ ਨਗਰ ਕੀਰਤਨ ਦੀ ਤਿਆਰੀ ਸੰੰਬੰਧੀ ਸੰਤ ਸੁਖਜੀਤ ਸਿੰਘ ਸੀਚੇਵਾਲ ਵਲੋਂ ਕਮੇਟੀ ਮੈਂਬਰਾਂ ਨਾਲ ਮੀਟਿੰਗ <br/>

ਅਜੀਤ ਡੈਸਕ 08-11-2025
ਮੁਕੇਰੀਆਂ, 7 ਨਵੰਬਰ (ਰਾਮਗੜ੍ਹੀਆ)- ਪਵਿੱਤਰ ਵੇਈਾ ਦੇ ਪ੍ਰਗਟ ਅਸਥਾਨ ਪਿੰਡ ਧਨੋਆ ਤੋਂ ਮਿਤੀ 9 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਚੜਦੀ ਪੱਤੀ ਧਨੋਆ ਤੋਂ ਪਵਿੱਤਰ ਵੇਈਾ ਦੇ ਨਾਲ-ਨਾਲ ਜੋ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਉਸ ਸਬੰਧੀ ਅੱਜ ਸੰਤ ਸੁਖਜੀਤ ਸਿੰਘ ਜੀ ਸੀਚੇਵਾਲ ਵਲੋਂ ਪਿੰਡ ਧਨੋਆ ਪਹੁੰਚ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਪਿੰਡ ਦੇ ਪਤਵੰਤਿਆਂ ਨਾਲ ਗੁਰਦੁਆਰਾ ਚੜਦੀ ਪੱਤੀ ਵਿਖੇ ਮੀਟਿੰਗ ਕੀਤੀ ਗਈ | ਉਨਾਂ ਨੇ ਸਾਰੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ | ਪਿੰਡ ਧਨੋਆ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਕੀਤਾ ਗਿਆ ਹੈ ਜਿਨਾਂ ਦੇ ਭੋਗ ਮਿਤੀ 9 ਨਵੰਬਰ ਨੂੰ ਸਵੇਰੇ 7 ਵਜੇ ਪਾਏ ਜਾਣਗੇ ਉਪਰੰਤ 8 ਵਜੇ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ ਜਿਸ ਵਿਚ ਸੰਤ ਬਲਵੀਰ ਸਿੰਘ ਜੀ ਸੀਚੇਵਾਲ ਮੈਂਬਰ ਪਾਰਲੀਮੈਂਟ ਉਚੇਚੇ ਤੌਰ 'ਤੇ ਹਾਜ਼ਰੀ ਭਰਨਗੇ | ਪਿੰਡ ਧਨੋਆ ਤੋਂ ਸ਼ੁਰੂ ਹੋ ਕੇ ਇਹ ਨਗਰ ਕੀਰਤਨ ਪਿੰਡ ਗਾਲੋਵਾਲ ਨਿਰਮਲ ਕੁਟੀਆ ਵਿਖੇ ਸਮਾਪਤ ਹੋਵੇਗਾ | ਅੱਜ ਦੀ ਮੀਟਿੰਗ ਵਿਚ ਇੰਜ. ਸਤਨਾਮ ਸਿੰਘ ਧਨੋਆ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ, ਕਮੇਟੀ ਮੈਂਬਰ ਜਗੀਰ ਸਿੰਘ, ਸਤਨਾਮ ਸਿੰਘ ਨਿੱਕੂ, ਹਰੀ ਸਿੰਘ, ਗੁਰਚਰਨ ਸਿੰਘ, ਕੁਲਦੀਪ ਸਿੰਘ ਇਟਲੀ ਅਤੇ ਡੇਰਾ ਗਾਲੋਵਾਲ ਦੇ ਪ੍ਰਬੰਧਕ ਸਮੇਤ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਡੇਰਾ ਹਰਖੋਵਾਲ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ <br/> ਅਗਲੀ ਖ਼ਬਰ ਬੀਬੀ ਸਤਵੰਤ ਕੌਰ ਪਬਲਿਕ ਸਕੂਲ ਵਿਚ ਜਾਦੂ ਦਾ ਸ਼ੋਅ ਦਿਖਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।