28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਡੇਰਾ ਹਰਖੋਵਾਲ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ <br/>

ਅਜੀਤ ਡੈਸਕ 08-11-2025
ਹੁਸ਼ਿਆਰਪੁਰ, 7 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਿਰਮਲ ਭੇਖ ਮੰਡਲ ਵੱਲੋਂ ਅਲੌਕਿਕ ਨਗਰ ਕੀਰਤਨ 10 ਨਵੰਬਰ ਦਿਨ ਸੋਮਵਾਰ ਨੂੰ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਤਪ ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ | ਇਸ ਸੰਬੰਧੀ ਹੋਈ ਸੰਗਤਾਂ ਦੀ ਇਕੱਤਰਤਾ ਮੌਕੇ ਜਾਣਕਾਰੀ ਦਿੰਦੇ ਹੋਏ ਹਰਖੋਵਾਲ ਸੰਪ੍ਰਦਾਇ ਦੇ ਮੁਖੀ ਸੰਤ ਅਮਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 'ਚ ਵੱਖ-ਵੱਖ ਸੰਤ ਮਹਾਂਪੁਰਸ਼ ਤੇ ਸਾਧੂ ਜਨ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਲ ਹੋਣਗੀਆਂ | ਇਹ ਨਗਰ ਕੀਰਤਨ ਡੇਰਾ ਸੰਤਗੜ੍ਹ ਹਰਖੋਵਾਲ ਤੋਂ ਸਵੇਰੇ 8 ਵਜੇ ਚਾਲੇ ਪਾ ਕੇ ਪੁਰਹੀਰਾਂ ਬਾਈਪਾਸ, ਚੰਡੀਗੜ੍ਹ ਬਾਈਪਾਸ, ਮਾਹਿਲਪੁਰ, ਗੜ੍ਹਸ਼ੰਕਰ ਅਤੇ ਪਿੰਡ ਪੋਜੇਵਾਲ ਤੋਂ ਹੁੰਦਾ ਹੋਇਆ ਰਾਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੀ ਸਫਲਤਾ ਲਈ ਪ੍ਰਬੰਧਕਾਂ ਦੀਆਂ ਵੱਖ-ਵੱਖ ਸੇਵਾਵਾਂ ਲਗਾ ਦਿੱਤੀਆਂ ਗਈਆਂ ਹਨ ਅਤੇ ਸੰਗਤਾਂ ਲਈ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਗਏ ਹਨ |

ਪਿਛਲੀ ਖ਼ਬਰ 9 ਨਵੰਬਰ ਨੂੰ ਹੋਵੇਗਾ ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸਲਾਨਾ ਸਮਾਗਮ ਪ੍ਰਬੰਧਕਾਂ ਵਲੋਂ ਕੀਤਾ ਗਿਆ ਪੋਸਟਰ ਰਿਲੀਜ਼... ਅਗਲੀ ਖ਼ਬਰ ਪਿੰਡ ਧਨੋਆ ਤੋਂ ਨਗਰ ਕੀਰਤਨ ਦੀ ਤਿਆਰੀ ਸੰੰਬੰਧੀ ਸੰਤ ਸੁਖਜੀਤ ਸਿੰਘ ਸੀਚੇਵਾਲ ਵਲੋਂ ਕਮੇਟੀ ਮੈਂਬਰਾਂ ਨਾਲ ਮੀਟਿੰਗ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।