ਤਲਵਾੜਾ, 7 ਅਕਤੂਬਰ (ਐੱਚ. ਐੱਸ. ਮਿੱਠੂ)- ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸੁਸਾਇਟੀ (ਰਜਿ:) ਤਲਵਾੜਾ ਵਲੋਂ 31ਵਾਂ ਬਾਬਾ ਦੀਪ ਸਿੰਘ ਜੀ ਯਾਦਗਾਰੀ ਸਮਾਗਮ 9 ਨਵੰਬਰ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ 2 ਤਲਵਾੜਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸੁਸਾਇਟੀ ਵਲੋਂ ਪ੍ਰੋ. ਅਜੈ ਸਹਿਗਲ, ਇੰਜੀ. ਅਰਵਿੰਦਰਪਾਲ ਸਿੰਘ ਉੱਭੀ, ਸਮਰਜੀਤ ਸਿੰਘ ਸ਼ੰਮੀ, ਲਵਇੰਦਰ ਸਿੰਘ, ਯੋਗੇਸ਼ਵਰ ਸਲਾਰੀਆ, ਹਰਕਿਰਨ ਸਿੰਘ ਵਲੋਂ ਸਮਾਗਮ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਵਿਚ ਭਾਈ ਨਿਰਮਲ ਸਿੰਘ ਹਾਜੀਪੁਰ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਜਾਵੇਗਾ ਅਤੇ ਢਾਡੀ ਜੱਥਾ ਭਾਈ ਜਸਬੀਰ ਸਿੰਘ ਮੋਹਲੇਕੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਜਾਵੇਗਾ | ਇਸ ਮੌਕੇ ਤਲਵਾੜਾ ਵਿਚ ਸਥਿਤ ਸਕੂਲਾਂ ਦੇ ਮੈਰਿਟ ਹਾਸਲ ਕਰਨ ਵਾਲੇ 21 ਹੋਣਹਾਰ ਵਿਦਿਆਰਥੀਆਂ ਨੂੰ ਬਾਬਾ ਸੁਰਿੰਦਰ ਸਿੰਘ ਯਾਦਗਾਰੀ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ | ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ ਰਾਜਿੰਦਰ ਸਿੰਘ ਚਾਨਾ, ਜਗਦੇਵ ਸਿੰਘ ਹਾਜੀਪੁਰ, ਚੰਦਰ ਸ਼ੇਖਰ ਹਾਜਰ ਸਨ |