28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸੈਣੀ ਬਾਰ ਕਾਲਜ'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਲੈਕਚਰ ਕਰਵਾਇਆ <br/>

ਅਜੀਤ ਡੈਸਕ 08-11-2025
ਬੁੱਲ੍ਹੋਵਾਲ, 7 ਨਵੰਬਰ (ਲੁਗਾਣਾ)-ਸੈਣੀ ਬਾਰ ਵਿੱਦਿਅਕ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ) ਵਿਚ ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਰੈੱਡ ਰਿਬਨ ਇਕਾਈ ਗਤੀਵਿਧੀਆਂ ਅਧੀਨ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹਾਦਤ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਲੈਕਚਰ ਪ੍ਰੋਗਰਾਮ ਵਿਚ ਜਥੇ.ਰਣਧੀਰ ਸਿੰਘ ਗੁਰਦਵਾਰਾ ਸਿੰਘ ਸਭਾ ਖਡਿਆਲਾ ਸੈਣੀਆਂ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਉਨਾਂ ਨੇ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਬਾਣੀ, ਯਾਤਰਾਵਾਂ ਅਤੇ ਗੁਰੂ ਸਾਹਿਬ ਦੀ ਸ਼ਹਾਦਤ ਸਬੰਧੀ ਬਹੁਤ ਬਾਰੀਕੀ ਨਾਲ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ | ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ, ਪਵਿੱਤਰ ਗੁਰਬਾਣੀ ਅਤੇ ਸਿੱਖਿਆਵਾਂ ਵਿਸ਼ੇ ਤੇ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਕਾਲਜ ਵਿਦਿਆਰਥਣਾਂ ਕਿਰਨਦੀਪ ਕੌਰ ਅਤੇ ਤਮੰਨਾਂ ਨੇ ਵੀ ਗੁਰੂ ਜੀ ਦੇ ਜੀਵਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਸਮਾਜ ਤੇ ਪ੍ਰਭਾਵ ਅਤੇ ਗੁਰੂ ਜੀ ਦੇ ਸਿੱਖਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਦਿ੍ੜ ਨਿਸ਼ਚੇ ਅਤੇ ਉਨਾਂ ਦੀ ਸ਼ਹਾਦਤ ਉੱਪਰ ਵਿਸਥਾਰਪੂਰਵਕ ਚਾਨਣਾਂ ਪਾਇਆ | ਇਸ ਉਪਰੰਤ ਕਾਲਜ ਵੱਲੋਂ ਜਥੇਦਾਰ ਰਣਧੀਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਡਾ.ਜਗਵੀਰ ਸਿੰਘ ਸਾਬਕਾ ਸਕੱਤਰ, ਪ੍ਰੋ. ਯਸ਼ਪਾਲ ਸਿੰਘ, ਪ੍ਰੋ. ਜਸਕਮਲ ਕੌਰ, ਮਹਿੰਦਰ ਪਾਲ, ਸ਼ਮਸ਼ੇਰ ਸਿੰਘ ਅਤੇ ਸਮੂਹ ਕਾਲਜ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਖੈਰਾਬਾਦ ਵਿਚ ਸਮਾਜ ਸੇਵੀਆਂ ਦਾ ਵਿਸ਼ੇਸ਼ ਸਨਮਾਨ ਪਿੰਡ ਵਾਸੀਆਂ ਨੇ ਦਿੱਤਾ ਸੇਵਾਦਾਰਾਂ ਨੂੰ ਮਾਣ-ਸਨਮਾਨ <br/> ਅਗਲੀ ਖ਼ਬਰ ਐਸ. ਜੀ. ਪੀ. ਸੀ. ਦੇ 5ਵੀਂ ਵਾਰ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ 'ਤੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।