28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਖੈਰਾਬਾਦ ਵਿਚ ਸਮਾਜ ਸੇਵੀਆਂ ਦਾ ਵਿਸ਼ੇਸ਼ ਸਨਮਾਨ ਪਿੰਡ ਵਾਸੀਆਂ ਨੇ ਦਿੱਤਾ ਸੇਵਾਦਾਰਾਂ ਨੂੰ ਮਾਣ-ਸਨਮਾਨ <br/>

ਅਜੀਤ ਡੈਸਕ 08-11-2025
ਦਸੂਹਾ, 7 ਨਵੰਬਰ (ਕੌਸ਼ਲ)- ਪਿੰਡ ਖੈਰਾਬਾਦ ਵਿਚ ਗੁਰੂ ਰਵਿਦਾਸ ਸਭਾ ਖੈਰਾਬਾਦ ਅਤੇ ਪੰਚਾਇਤ ਖੈਰਾਬਾਦ ਵਲੋਂ ਇਕ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮਾਜ ਸੇਵਾ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਮੁੱਖ ਸੇਵਾਦਾਰ ਬਾਬਾ ਦੀਪ ਸਿੰਘ ਜੀ ਸੇਵਾ ਦਲ ਮਨਜੋਤ ਸਿੰਘ ਤਲਵੰਡੀ ਅਤੇ ਸਮਾਜ ਸੇਵੀ ਗੁਰਬੀਰ ਸਿੰਘ ਚੌਟਾਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ, ਪ੍ਰਧਾਨ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਐਡਵੋਕੇਟ ਪਲਵਿੰਦਰ ਸਿੰਘ ਘੁੰਮਣ, ਸਰਪੰਚ ਦਲਜੀਤ ਕੌਰ ਘੁੰਮਣ ਅਤੇ ਹੋਰ ਪਿੰਡ ਆਗੂਆਂ ਨੇ ਦੋਵਾਂ ਸੇਵਾਦਾਰਾਂ ਵਲੋਂ ਕੀਤੀ ਜਾ ਰਹੀ ਨਿਸ਼ਕਾਮ ਸਮਾਜ ਸੇਵਾ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ | ਸਭ ਨੇ ਕਿਹਾ ਕਿ ਮਨਜੋਤ ਸਿੰਘ ਤਲਵੰਡੀ ਅਤੇ ਗੁਰਬੀਰ ਸਿੰਘ ਚੌਟਾਲਾ ਵਰਗੇ ਜ਼ਿੰਮੇਵਾਰ ਤੇ ਸਮਰਪਿਤ ਯੁਵਕ ਅੱਜ ਦੇ ਸਮਾਜ ਲਈ ਪੇ੍ਰਰਨਾ ਦਾ ਸਰੋਤ ਹਨ | ਉਹ ਹਰ ਸਮੇਂ ਜਨਹਿਤ ਤੇ ਮਨੁੱਖਤਾ ਦੀ ਸੇਵਾ ਲਈ ਤਿਆਰ ਰਹਿੰਦੇ ਹਨ | ਇਸ ਮੌਕੇ ਪਿੰਡ ਦੇ ਮੋਹਤਬਾਰ ਵਿਅਕਤੀ, ਨੌਜਵਾਨ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ ਜਿਨ੍ਹਾਂ ਨੇ ਸਮਾਜ ਸੇਵੀਆਂ ਨੂੰ ਸਨਮਾਨਿਤ ਹੁੰਦੇ ਦੇਖ ਕੇ ਖ਼ੁਸ਼ੀ ਪ੍ਰਗਟਾਈ ਤੇ ਉਨ੍ਹਾਂ ਦੇ ਉਤਸ਼ਾਹ ਨੂੰ ਵਧਾਇਆ |

ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਵਿਖੇ ਗੁਰਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਸੈਣੀ ਬਾਰ ਕਾਲਜ'ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਲੈਕਚਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।