28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਦਸਮੇਸ਼ ਪਬਲਿਕ ਸਕੂਲ ਵਿਖੇ ਗੁਰਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ <br/>

ਅਜੀਤ ਡੈਸਕ 08-11-2025
ਨੰਗਲ ਬਿਹਾਲਾਂ, 7 ਨਵੰਬਰ (ਵਿਨੋਦ ਮਹਾਜਨ)- ਸ੍ਰੀ ਗੁਰੂ ਗੋਬਿੰਦ ਸਿੰਘ ਐਜ਼ੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਚ ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ ਮੌਕੇ ਗੁਰਪੁਰਬ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ | ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨਾਂ ਦੀਆਂ ਸਿੱਖਿਆਵਾਂ ਬਾਰੇ ਦੱਸਿਆ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਸਥਾਪਨਾ ਕਰਕੇ ਸੰਸਾਰ ਨੂੰ ਪਾਖੰਡ ਭਰੇ ਰੀਤੀ-ਰਿਵਾਜਾਂ ਦੇ ਹਨੇਰੇ ਤੋਂ ਬਾਹਰ ਕੱਢਿਆ | ਵਿਦਿਆਰਥੀਆਂ ਵਲੋਂ ਗੁਰੂ ਜੀ ਨੂੰ ਸਮਰਪਿਤ ਸ਼ਬਦ ਅਤੇ ਭਾਸ਼ਣ ਪੇਸ਼ ਕੀਤਾ ਗਿਆ | ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਅਤੇ ਹੋਰ ਟਰੱਸਟ ਮੈਂਬਰਾਂ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਗੁਰਪੁਰਬ ਦੀ ਸਾਰਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਸ਼ਬਦ ਪ੍ਰੋਗਰਾਮ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਦੋ ਸਕੂਲਾਂ 'ਚ ਮਾਸ ਕੌਂਸਲਿੰਗ ਅਗਲੀ ਖ਼ਬਰ ਖੈਰਾਬਾਦ ਵਿਚ ਸਮਾਜ ਸੇਵੀਆਂ ਦਾ ਵਿਸ਼ੇਸ਼ ਸਨਮਾਨ ਪਿੰਡ ਵਾਸੀਆਂ ਨੇ ਦਿੱਤਾ ਸੇਵਾਦਾਰਾਂ ਨੂੰ ਮਾਣ-ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।