28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਖ਼ਾਲਸਾ ਕਾਲਜ ਦੀਆਂ ਬੀ.ਏ.ਬੀ.ਐੱਡ. ਦੀਆਂ 2 ਵਿਦਿਆਰਥਣਾਂ ਵਲੋਂ ਮੈਰਿਟ ਸੂਚੀ 'ਚ ਸਥਾਨ ਹਾਸਿਲ <br/>

ਅਜੀਤ ਡੈਸਕ 08-11-2025
ਗੜ੍ਹਸ਼ੰਕਰ, 7 ਨਵੰਬਰ (ਧਾਲੀਵਾਲ)-ਪੰਜਾਬ 'ਵਰਸਿਟੀ ਚੰਡੀਗੜ੍ਹ ਵੱਲੋਂ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ. ਬੀ.ਐੱਡ. ਚੌਥੇ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀਆਂ ਦੋ ਵਿਦਿਆਰਥਣਾਂ ਨਵਲੀਨ ਅਤੇ ਰਾਜਵਿੰਦਰ ਕੌਰ ਨੇ ਮੈਰਿਟ ਸੂਚੀ ਵਿਚ ਕ੍ਰਮਵਾਰ ਪਹਿਲਾ ਤੇ ਪੰਜਵਾਂ ਸਥਾਨ ਹਾਸਿਲ ਕੀਤਾ ਹੈ | ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਸੰਘਾ ਗੁਰਬਖ਼ਸ਼ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ 'ਵਰਸਿਟੀ ਵੱਲੋਂ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ. ਬੀ.ਐੱਡ. ਚੌਥੇ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਵਿਦਿਆਰਥਣ ਨਵਲੀਨ ਨੇ 90.12 ਫ਼ੀਸਦੀ ਅੰਕ ਲੈ ਕੇ ਮੈਰਿਟ ਸੂਚੀ ਵਿਚ ਪਹਿਲਾ ਸਥਾਨ ਅਤੇ ਰਾਜਵਿੰਦਰ ਕੌਰ ਨੇ 88.03 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿਚ ਪੰਜਵਾਂ ਸਥਾਨ ਹਾਸਿਲ ਕੀਤਾ ਹੈ | ਵਿਦਿਆਰਥਣ ਕੋਮਲਦੀਪ ਨੇ 79.43 ਫ਼ੀਸਦੀ ਅੰਕ ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਨਵਲੀਨ ਮੈਰਿਟ ਸੂਚੀ ਵਿਚ ਪਹਿਲਾ ਹੀ ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰ ਚੁੱਕੀ ਹੈ ਤੇ ਇਸ ਵਾਰ ਉਸਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਇਸ ਪ੍ਰਾਪਤੀ ਲਈ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ, ਐਜੂਕੇਸ਼ਨ ਵਿਭਾਗ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਤੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਵੀ ਮੱਲਾ ਮਾਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਮਾਅਰਕਾ ਮਾਰਦੇ ਹੋਏ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ |

ਪਿਛਲੀ ਖ਼ਬਰ ਐਡਵੋਕੇਟ ਧਾਮੀ ਪੰਜਵੀਂ ਵਾਰ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਜ਼ਾਹਿਰ <br/> ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ. ਵਲੋਂ ਸਰਕਾਰੀ ਸਕੂਲ ਸੰਘੋਲ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।