28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਐਡਵੋਕੇਟ ਧਾਮੀ ਪੰਜਵੀਂ ਵਾਰ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਜ਼ਾਹਿਰ <br/>

ਅਜੀਤ ਡੈਸਕ 08-11-2025
ਦਸੂਹਾ, 7 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਅੱਡਾ ਗਰਨਾ ਹਰਪਾਲ ਸਿੰਘ ਬਿੱਟਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੀ ਕਾਬਲੀਅਤ ਕਰਕੇ ਸਿੱਖ ਪੰਥ ਦੇ ਬਹੁਤ ਹੀ ਮਜ਼ਬੂਤ ਆਗੂ ਵਜੋਂ ਉੱਭਰੇ ਹਨ | ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਸਿੱਖ ਪੰਥ ਨੂੰ ਮਜ਼ਬੂਤ ਕੀਤਾ | ਉਨ੍ਹਾਂ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ 'ਚ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾਈਆਂ ਹਨ | ਐਡਵੋਕੇਟ ਧਾਮੀ ਇਮਾਨਦਾਰ ਅਤੇ ਸੱਚੇ-ਸੁੱਚੇ ਅਕਸ ਵਾਲੇ ਆਗੂਆਂ 'ਚ ਗਿਣੇ ਜਾਂਦੇ ਹਨ | ਐਡਵੋਕੇਟ ਧਾਮੀ ਹਮੇਸ਼ਾ ਪੰਥ ਅਤੇ ਸਿੱਖ ਕੌਮ ਦੀ ਲਈ ਚੜ੍ਹਦੀਕਲਾ ਯਤਨਸ਼ੀਲ ਰਹੇ ਹਨ ਅਤੇ ਇਸ ਦੌਰਾਨ ਉਨ੍ਹਾਂ ਕੁੱਝ ਅਜਿਹੇ ਅਹਿਮ ਫ਼ੈਸਲੇ ਲਏ ਹਨ ਜਿਨ੍ਹਾਂ ਨਾਲ ਸਿੱਖ ਕੌਮ ਦਾ ਮਾਣ ਵਧਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਪਈ ਹੜ੍ਹਾਂ ਦੀ ਮਾਰ ਦੇ ਚੱਲਦਿਆਂ ਉਨ੍ਹਾਂ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਨੇ ਆਪਣਾ ਅਹਿਮ ਯੋਗਦਾਨ ਪਾਇਆ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੜ੍ਹਸ਼ੰਕਰ ਹਲਕੇ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਨਾਲੋਂ ਨਾ ਤੋੜਿਆ ਜਾਵੇ - ਗੁਰਤੇਜ ਸਿੰਘ ਪੰਨੂ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਦੀਆਂ ਬੀ.ਏ.ਬੀ.ਐੱਡ. ਦੀਆਂ 2 ਵਿਦਿਆਰਥਣਾਂ ਵਲੋਂ ਮੈਰਿਟ ਸੂਚੀ 'ਚ ਸਥਾਨ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।