ਗੜ੍ਹਦੀਵਾਲਾ, 7 ਨਵੰਬਰ (ਚੱਗਰ)-ਪਿੰਡ ਡੱਫਰ ਦੇ ਗੁਰਦੁਆਰਾ ਬਾਬਾ ਦਰੇਲਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਜਿਹੜਾ ਉਕਤ ਗੁਰਦੁਆਰਾ ਸਾਹਿਬ ਤੋ ਆਰੰਭ ਹੋਕੇ ਪਿੰਡ ਦੀਆਂ ਪ੍ਰਕਰਮਾ ਕਰਕੇ ਮੁੜ ਗੁਰਦੁਆਰਾ ਬਾਬਾ ਦਰੇਲਾ ਵਿਖੇ ਸਮਾਪਤ ਹੋਇਆ | ਇਸ ਮੌਕੇ ਭਾਈ ਮਨਿੰਦਰ ਸਿੰਘ, ਭਾਈ ਵਰਿੰਦਰ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਹਰਦੀਪ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਪੰਜ ਪਿਆਰਿਆਂ ਦੀ ਸੇਵਾ ਨਿਭਾਈ, ਉਪਰੰਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ੇ ਭਾਈ ਇੰਦਰਜੀਤ ਸਿੰਘ ਨੇ ਗੁਰਬਾਣੀ ਕੀਰਤਨ ਤੇ ਗੋਲਡ ਮੈਡਲਿਸਟ ਢਾਡੀ ਭਾਈ ਜਤਿੰਦਰ ਸਿੰਘ ਨੂਰਪੁਰੀ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਸੇਵਾ ਕਰਨ ਵਾਲੀਆਂ ਸੰਗਤਾਂ ਨੂੰ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਇੰਦਰਪਾਲ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਗੁਰਦੀਪ ਸਿੰਘ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਸੇਵਾ ਸਿਮਰਨ ਐਂਡ ਵੈੱਲਫੇਅਰ ਸੋਸਾਇਟੀ ਡੱਫਰ, ਭਾਈ ਮਨਿੰਦਰ ਸਿੰਘ ਖ਼ਾਲਸਾ, ਕੁਲਦੀਪ ਸਿੰਘ, ਭਾਈ ਭੁਪਿੰਦਰ ਸਿੰਘ, ਸੁਰਜੀਤ ਸਿੰਘ, ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ, ਭਾਈ ਹਰਜਾਪ ਸਿੰਘ, ਸਾਬਕਾ ਸਰਪੰਚ ਹਰਦੀਪ ਸਿੰਘ ਪਿੰਕੀ, ਸਰਪੰਚ ਸਤਨਾਮ ਸਿੰਘ, ਪੰਚ ਅਮਨਦੀਪ ਸਿੰਘ, ਕਿਸਾਨ ਆਗੂ ਕੁਲਵੀਰ ਸਿੰਘ ਸਹੋਤਾ, ਸ਼ਰਨਪ੍ਰੀਤ ਸਿੰਘ, ਨਛੱਤਰ ਸਿੰਘ, ਇਕਬਾਲ ਸਿੰਘ, ਜੋਗਿੰਦਰ ਸਿੰਘ, ਕਰਨੈਲ ਸਿੰਘ, ਬੀਬੀ ਜਗੀਰ ਕੌਰ, ਬੀਬੀ ਨਰਿੰਦਰ ਕੌਰ ਆਦਿ ਸਮੇਤ ਸੰਗਤਾਂ ਹਾਜ਼ਰ ਸਨ |