ਹੁਸ਼ਿਆਰਪੁਰ, 7 ਨਵੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਕਾਲਜ ਦੇ ਕਾਮਰਸ ਵਿਭਾਗ ਦੇ ਹੋਣਹਾਰ ਵਿਦਿਆਰਥੀ ਅਰਚਿਤ ਜੈਨ ਨੇ ਸੀਏ ਦੀ ਪ੍ਰੀਖਿਆ ਪਾਸ ਕੀਤੀ ਹੈ | ਉਸ ਨੇ 400 'ਚੋਂ 314 ਅੰਕ ਪ੍ਰਾਪਤ ਕਰਕੇ ਸੰਸਥਾ ਦੇ ਨਾਲ-ਨਾਲ ਆਪਣਾ ਕੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ | ਡਾਇਰੈਕਟਰ ਡਾ. ਵੀਨਾ ਦਾਦਾ ਤੇ ਪਿ੍ੰਸੀਪਲ ਡਾ. ਮਨਜੀਤ ਕੌਰ ਨੇ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥੀ ਜੈਨ ਦੀ ਮਿਹਨਤ, ਲਗਨ ਤੇ ਸਮੂਹ ਦੀ ਅਕਾਦਮਿਕ ਉੱਤਮਤਾ ਨੂੰ ਦਿੱਤਾ | ਉਨ੍ਹਾਂ ਨੇ ਵਿਦਿਆਰਥੀ ਨੂੰ ਮਾਰਗਦਰਸ਼ਨ, ਸਮਰਥਨ ਅਤੇ ਪ੍ਰੇਰਨਾ ਦੇਣ ਲਈ ਕਾਮਰਸ ਵਿਭਾਗ ਦੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ | ਸੇਂਟ ਸੋਲਜਰ ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਤੇ ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਅਰਚਿਤ ਜੈਨ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |