28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਕਿ੍ਸ਼ੀ ਵਿਗਿਆਨ ਕੇਂਦਰ ਨੇ ਕੁਦਰਤੀ ਖੇਤੀ ਸੰਬੰਧੀ ਸਿਖਲਾਈ ਕੋਰਸ ਲਗਾਇਆ

ਅਜੀਤ ਡੈਸਕ 08-11-2025
ਹੁਸ਼ਿਆਰਪੁਰ, 7 ਨਵੰਬਰ (ਬਲਜਿੰਦਰਪਾਲ ਸਿੰਘ)-ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਤਹਿਤ ਪੀ.ਏ.ਯੂ ਕਿ੍ਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਬਲਾਕ ਹੁਸ਼ਿਆਰਪੁਰ-2 ਦੇ ਕਿਸਾਨਾਂ ਲਈ ਖੇਤੀ ਭਵਨ, ਹੁਸ਼ਿਆਰਪੁਰ ਵਿਖੇ ਕੁਦਰਤੀ ਖੇਤੀ ਸਬੰਧੀ ਸਿਖਲਾਈ ਕੋਰਸ ਲਗਾਇਆ | ਕਿਸਾਨਾਂ ਦਾ ਸਵਾਗਤ ਮੁੱਖ ਖੇਤੀਬਾੜੀ ਅਫ਼ਸਰ ਦਪਿੰਦਰ ਸਿੰਘ ਨੇ ਕੀਤਾ ਅਤੇ ਉਨ੍ਹਾਂ ਕਿਸਾਨਾਂ ਨੂੰ ਵਿਭਾਗ ਦੀਆਂ ਮੁੱਖ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਿਸ਼ਨ ਤਹਿਤ ਬਲਾਕ ਵਿਚ ਸਿਖਲਾਈਆਂ ਤੇ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ ਅਤੇ ਇਸ ਸਬੰਧੀ ਮਾਡਲ ਇਕਾਈਆਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ | ਸਿਖਲਾਈ ਦੌਰਾਨ ਪੀ.ਏ.ਯੂ ਕਿ੍ਸ਼ੀ ਵਿਗਿਆਨ ਕੇਂਦਰ ਦੇ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ.ਪ੍ਰਭਜੋਤ ਕੌਰ ਨੇ ਕੁਦਰਤੀ ਖੇਤੀ ਨਾਲ ਖ਼ਰਚ ਘਟਣ, ਮਿੱਟੀ ਦੀ ਉਪਜਾਊ ਸ਼ਕਤੀ ਵਧਣ ਅਤੇ ਮਨੁੱਖੀ ਸਿਹਤ ਅਤੇ ਵਾਤਾਵਰਨ ਦੀ ਸੁਰੱਖਿਆ ਹੋਣ ਬਾਰੇ ਕਿਹਾ | ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਕਰਮਵੀਰ ਸਿੰਘ ਗਰਚਾ ਨੇ ਕੁਦਰਤੀ ਖੇਤੀ ਦੇ ਸਿਧਾਂਤਾਂ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਖੇਤੀ ਵਿਚ ਕਿਵੇਂ ਅਪਣਾਇਆ ਜਾ ਸਕਦਾ ਹੈ, ਇਸ ਬਾਰੇ ਵੀ ਚਰਚਾ ਕੀਤੀ | ਉਨ੍ਹਾਂ ਕੁਦਰਤੀ ਖੇਤੀ ਉਪਜ ਦੇ ਵਧੀਆ ਮੰਡੀਕਰਨ ਲਈ ਪ੍ਰੋਸੈਸਿੰਗ ਰਾਹੀਂ ਮੁੱਲ ਵਾਧੇ ਵਿਚ ਇਜਾਫੇ ਬਾਰੇ ਵੀ ਦੱਸਿਆ | ਸਿਖਲਾਈ ਦੇ ਅਖੀਰ ਵਿਚ ਖੇਤੀਬਾੜੀ ਅਫ਼ਸਰ ਅਤੇ ਇਸ ਮਿਸ਼ਨ ਦੇ ਨੋਡਲ ਅਫ਼ਸਰ ਸੁਖਪਾਲਵੀਰ ਸਿੰਘ ਨੇ ਮਾਹਿਰਾਂ ਤੇ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਕੁਦਰਤੀ ਖੇਤੀ ਅਪਣਾਉਣ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਰਾਜ ਪੱਧਰੀ ਟੂਰਨਾਮੈਂਟ ਦੇ ਤੀਸਰੇ ਦਿਨ ਫੁੱਟਬਾਲ ਦੇ ਹੋਏ ਫਸਵੇਂ ਮੁਕਾਬਲੇ <br/> ਅਗਲੀ ਖ਼ਬਰ ਡਾ. ਰਣਜੀਤ ਸਿੰਘ ਨੇ ਕੀਤਾ ਪੀ.ਐਚ.ਸੀ. ਪਾਲਦੀ, ਪੋਸੀ ਤੇ ਬੀਣੇਵਾਲ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।